29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਹੈਰੋਇਨ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ

ਅਜੀਤ ਡੈਸਕ 16-06-2025
ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜਪੁਰ ਵਿਖੇ ਹੈਰੋਇਨ ਸਮੇਤ ਕਾਬੂ ਕੀਤੇ ਨੌਜਵਾਨ ਵਿਰੁੱਧ ਕਾਰਵਾਈ ਕਰਦੇ ਹੋਏ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਤਰਸੇਮ ਸ਼ਰਮਾ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦ ਪਿੰਡ ਦੁਲਚੀ ਕੇ ਦੇ ਸਰਕਾਰੀ ਸਕੂਲ ਨੇੜੇ ਪੁੱਜੇ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਅਮਨਦੀਪ ਉਰਫ਼ ਅਮਨਾ ਪੁੱਤਰ ਮੰਗਲ ਸਿੰਘ, ਵਾਸੀ ਪੱਲਾ ਮੇਘਾ ਥਾਣਾ ਸਦਰ ਫ਼ਿਰੋਜਪੁਰ ਜੋ ਹੈਰੋਇਨ ਵੇਚਣ ਅਤੇ ਤਸਕਰੀ ਕਰਨ ਦਾ ਆਦੀ ਹੈ | ਮੁਖ਼ਬਰ ਨੇ ਸੂਚਨਾ ਸਾਂਝੀ ਕਰਦਾ ਹੋਏ ਦੱਸਿਆ ਕਿ ਦੁਲਚੀ ਕੇ ਦੇ ਬੰਨ੍ਹ 'ਤੇ ਹੈਰੋਇਨ ਲੈ ਕੇ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ, ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ | ਮਿਲੀ ਗੁਪਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਉਕਤ ਨੌਜਵਾਨ ਨੂੰ ਕਾਬੂ ਕਰਕੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ |
ਪਿਛਲੀ ਖ਼ਬਰ ਸਰਕਾਰ ਨੂੰ ਜਬਰੀ ਜ਼ਮੀਨਾਂ ਐਕਵਾਇਰ ਨਹੀਂ ਕਰਨ ਦੇਵਾਂਗੇ-ਕਿਸਾਨ ਆਗੂ ਅਗਲੀ ਖ਼ਬਰ ਫ਼ਿਰੋਜ਼ਪੁਰ ਤੋਂ ਸੱਚਖੰਡ ਹਜ਼ੂਰ ਸਾਹਿਬ ਲਈ ਰੇਲਗੱਡੀ ਦੀ ਸ਼ੁਰੂਆਤ 'ਤੇ ਰਾਣਾ ਸੋਢੀ ਨੂੰ ਵਧਾਈ-ਮਰਦਾਨਾ ਸੁਸਾਇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।