29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸਰਕਾਰ ਨੂੰ ਜਬਰੀ ਜ਼ਮੀਨਾਂ ਐਕਵਾਇਰ ਨਹੀਂ ਕਰਨ ਦੇਵਾਂਗੇ-ਕਿਸਾਨ ਆਗੂ

ਅਜੀਤ ਡੈਸਕ 16-06-2025
ਮੱਲਾਂਵਾਲਾ, 15 ਜੂਨ (ਬਲਬੀਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕੋਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਆਗੂ ਹਰਫੂਲ ਸਿੰਘ ਦੂਲੇਵਾਲਾ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਕਾਮਲ ਵਾਲਾ ਪਿੰਡ ਦੀ ਦੇਸ਼ ਦੀ ਆਜ਼ਾਦੀ ਤੋਂ ਬਾਅਦ ਵਾਹੀਯੋਗ ਕੀਤੀ ਜ਼ਮੀਨ ਨੂੰ ਆਬਾਦਕਾਰਾਂ ਤੋਂ ਮੁੱਖ ਮੰਤਰੀ ਵਲੋਂ ਜਬਰੀ ਐਕਵਾਇਰ ਕਰਕੇ ਉਨ੍ਹਾਂ ਪਰਿਵਾਰਾਂ ਨੂੰ ਦੁਬਾਰਾ ਉਜਾੜ ਕੇ 1947 ਦਾ ਬਿਰਤਾਂਤ ਸਿਰਜਿਆ ਜਾ ਰਿਹਾ ਹੈ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਤੇ ਜ਼ਮੀਨ ਮਾਲਕਾਂ 'ਤੇ ਪਰਚੇ ਦਰਜ ਕਰਕੇ ਡਰਾਇਆ ਧਮਕਾਇਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਘਟਨਾ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਜਲਦੀ ਹੀ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਗੁਰਮੇਲ ਸਿੰਘ ਫੱਤੇਵਾਲਾ, ਰਣਜੀਤ ਸਿੰਘ ਖੱਚਰਵਾਲਾ, ਸੁਰਜੀਤ ਸਿੰਘ ਫੌਜੀ, ਨਰਿੰਦਰਪਾਲ ਸਿੰਘ ਜਤਾਲਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਗੁਰਮੁਖ ਸਿੰਘ ਕਾਮਲ ਵਾਲਾ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ ਫ਼ਿਰੋਜ਼ਪੁਰ ਮੈਗਾ ਸਪੋਰਟਸ ਫ਼ੈਸਟੀਵਲ 260 ਵਿਦਿਆਰਥੀਆਂ ਨੇ 16 ਖੇਡ ਗਤੀਵਿਧੀਆਂ 'ਚ... ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।