ਫ਼ਿਰੋਜ਼ਪੁਰ, 15 ਜੂਨ (ਲਖਵਿੰਦਰ ਸਿੰਘ)-ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ ਫ਼ਿਰੋਜ਼ਪੁਰ ਮੈਗਾ ਸਪੋਰਟਸ ਫ਼ੈਸਟੀਵਲ ਸਮਾਪਤ ਹੋ ਗਿਆ ਹੈ, ਜਿਸ ਵਿਚ 260 ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਦਿਲਚਸਪੀ ਅਨੁਸਾਰ 16 ਵੱਖ-ਵੱਖ ਖੇਡ ਗਤੀਵਿਧੀਆਂ 'ਚ ਹੁਨਰ ਹਾਸਲ ਕੀਤੇ | ਪਿ੍ੰਸੀਪਲ ਰੁਚੀ ਪਾਂਡੇ ਨੇ ਦੱਸਿਆ ਕਿ ਮੈਗਾ ਖੇਡ ਕੈਂਪ ਵਿਚ ਵਿਦਿਆਰਥੀਆਂ ਨੂੰ ਤਜਰਬੇਕਾਰ ਕੋਚਾਂ ਵਲੋਂ ਟੇਬਲ ਟੈਨਿਸ, ਤੈਰਾਕੀ, ਪਿਕਲਬਾਲ, ਗੋਲਫ, ਤੀਰ ਅੰਦਾਜ਼ੀ, ਰੋਲਰ ਸਕੇਟਿੰਗ, ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕਿ੍ਕਟ, ਨਿਸ਼ਾਨੇਬਾਜ਼ੀ, ਸ਼ਤਰੰਜ, ਤਾਈਕਵਾਂਡੋ ਆਦਿ ਖੇਡਾਂ ਦੀ ਸਿਖਲਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਇਸ ਕੈਂਪ ਨੇ ਖਿਡਾਰੀਆਂ ਵਿਚ ਖੇਡ ਭਾਵਨਾ ਪੈਦਾ ਕੀਤੀ | ਗਰੁੱਪ ਦੇ ਖੇਡ ਅਧਿਕਾਰੀ ਅਭਿਸ਼ੇਕ ਮਦਾਨ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਖੇਡਾਂ ਬਹੁਤ ਮਹੱਤਵਪੂਰਨ ਹਨ ਅਤੇ ਇਹ ਖਿਡਾਰੀ ਵਿਚ ਅਨੁਸ਼ਾਸਨ, ਆਤਮਨਿਰਭਰਤਾ ਦੀ ਭਾਵਨਾ ਪੈਦਾ ਕਰਨ ਤੋਂ ਇਲਾਵਾ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਦਾ ਵਿਕਾਸ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਚ ਵਿਸ਼ਵ ਪੱਧਰੀ ਖੇਡ ਸਹੂਲਤਾਂ ਅਤੇ ਕੋਚ ਹਨ, ਜੋ ਵਧੀਆ ਤਕਨੀਕਾਂ ਰਾਹੀਂ ਖਿਡਾਰੀਆਂ ਨੂੰ ਖੇਡ ਕੋਚਿੰਗ ਪ੍ਰਦਾਨ ਕਰਦੇ ਹਨ | ਇਸ ਮੌਕੇ ਐੱਸ.ਡੀ.ਐਮ. ਰਾਜਪੁਰਾ ਖੁਸ਼ਦਿਲ ਸਿੰਘ, ਡੀ.ਐਮ. ਮਾਰਕਫੈੱਡ ਵਿਪਨ ਸਿੰਗਲਾ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ |