29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਕਾਮਰੇਡ ਹੰਸਾ ਸਿੰਘ ਦੀ ਧਰਮ ਪਤਨੀ ਦਾ ਦਿਹਾਂਤ, ਵੱਖ-ਵੱਖ ਆਗੂਆਂ ਵਲੋਂ ਦੁੱਖ ਸਾਂਝਾ

ਅਜੀਤ ਡੈਸਕ 16-06-2025
ਮਮਦੋਟ, 15 ਜੂਨ (ਸੁਖਦੇਵ ਸਿੰਘ ਸੰਗਮ)-ਆਲ ਇੰਡੀਆ ਰਾਏ ਸਿੱਖ ਸਮਾਜ ਸੁਧਾਰ ਸਭਾ ਪੰਜਾਬ ਦੇ ਪ੍ਰਧਾਨ ਕਾਮਰੇਡ ਹੰਸਾ ਸਿੰਘ ਦੀ ਪਤਨੀ ਪਾਸ਼ੋ ਬੀਬੀ ਦਾ ਬੀਤੇ ਦਿਨ ਇਕ ਨਿਜੀ ਹਸਪਤਾਲ ਵਿਖੇ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੰਤਿਮ ਸੰਸਕਾਰ ਮਮਦੋਟ ਦੇ ਪਿੰਡ ਕਾਲੁ ਅਰਾਈਆਂ ਹਿਠਾੜ ਵਿਖੇ ਕਰ ਦਿੱਤਾ ਗਿਆ | ਅੰਤਿਮ ਸੰਸਕਾਰ ਮੌਕੇ ਰਾਜਨੀਤਿਕ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਨੇ ਹਾਜ਼ਰੀ ਭਰੀ | ਇਸੇ ਤਹਿਤ ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ, ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਫ਼ਿਰੋਜ਼ਪੁਰ ਦਿਹਾਤੀ ਅਮਰਦੀਪ ਸਿੰਘ ਆਸ਼ੂ ਬੰਗੜ, ਰਾਜ ਸਿੰਘ ਡਿੱਬੀਪੁਰਾ, ਮਲਕੀਤ ਥਿੰਦ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਬੋਰਡ ਪੰਜਾਬ, ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ, ਸਰਪੰਚ ਬਲਵਿੰਦਰ ਸਿੰਘ ਲੱਡੂ, ਸਰਪੰਚ ਗੁਰਨਾਮ ਸਿੰਘ, ਜਗੀਰ ਸਿੰਘ ਸਾਬਕਾ ਸਰਪੰਚ, ਸ਼ਿੰਦਰ ਸਿੰਘ ਸਰਪੰਚ ਘੋੜੇ ਚੱਕ, ਸੁਰਜੀਤ ਸਿੰਘ ਸਰਪੰਚ ਮਸਤਾ ਗੱਟੀ, ਡੀ.ਐੱਸ.ਪੀ ਬਚਨ ਸਿੰਘ, ਸਰਪੰਚ ਮੇਜਰ ਸਿੰਘ ਬੁਰਜੀ ਆਦਿ ਨੇ ਅੰਤਿਮ ਸਸਕਾਰ ਵਿਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ ਆਦਰਸ਼ ਸਕੂਲ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਪੰਜਾਬ ਨਾਲ ਮੀਟਿੰਗ ਅੱਜ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਨੂੰ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।