29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਆਦਰਸ਼ ਸਕੂਲ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਪੰਜਾਬ ਨਾਲ ਮੀਟਿੰਗ ਅੱਜ

ਅਜੀਤ ਡੈਸਕ 16-06-2025
ਖੋਸਾ ਦਲ ਸਿੰਘ, 15 ਜੂਨ (ਮਨਪ੍ਰੀਤ ਸਿੰਘ ਸੰਧੂ)-ਆਦਰਸ਼ ਸਕੂਲ ਟੀਚਿੰਗ, ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਸੁਖਦੀਪ ਕੌਰ ਹਰਦਾਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੁਧਿਆਣਾ ਵਿਖੇ ਰੋਸ ਰੈਲੀ ਕਰਨ ਤੋਂ ਬਾਅਦ ਆਦਰਸ਼ ਸਕੂਲ ਦੇ ਮੁਲਾਜ਼ਮਾਂ ਨੂੰ ਲੁਧਿਆਣਾ ਪ੍ਰਸ਼ਾਸਨ ਵਲੋਂ 16 ਜੂਨ ਨੂੰ ਕੈਬਨਿਟ ਸਬ ਕਮੇਟੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਨਾਲ ਮੀਟਿੰਗ ਕਰਵਾਉਣ ਦਾ ਲਿਖਤੀ ਲੈਟਰ ਡੀ.ਸੀ. ਲੁਧਿਆਣਾ ਵਲੋਂ ਦਿੱਤਾ ਗਿਆ | ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ ਕਿ ਉਹ 13 ਸਾਲਾਂ ਤੋਂ ਸਿਰਫ਼ 10 ਹਜ਼ਾਰ ਮਾਸਕ ਤਨਖ਼ਾਹਾਂ 'ਤੇ ਗੁਜ਼ਾਰਾ ਕਰ ਰਹੇ ਹਨ, ਪਰ ਇਨ੍ਹਾਂ ਹੀ ਸਕੂਲਾਂ ਵਿਚ ਕਈ ਅਧਿਆਪਕ 80 ਹਜ਼ਾਰ, 41 ਹਜ਼ਾਰ ਤਨਖ਼ਾਹਾਂ ਲੈ ਰਹੇ ਹਨ, ਇਹ ਨਾ-ਇਨਸਾਫ਼ੀ ਕਿਉਂ | ਉਹ ਆਪਣੀਆਂ ਤਨਖ਼ਾਹ ਵਿਚ ਵਾਧੇ ਦੀ ਮੰਗ ਪਿਛਲੇ ਲੰਬੇ ਸਮੇਂ ਤੋਂ ਕਰ ਰਹੇ ਹਨ, ਪਰ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ | ਉਨ੍ਹਾਂ ਕਿਹਾ ਕਿ ਉਹ ਅਨੇਕਾਂ ਵਾਰ ਸਰਕਾਰ ਦੀ ਸਬ ਕਮੇਟੀ ਨਾਲ ਮੀਟਿੰਗਾਂ ਕਰ ਚੁੱਕੇ ਹਨ | ਉਨ੍ਹਾਂ ਨੂੰ ਹਰ ਵਾਰ ਭਰੋਸਾ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ | ਸੁਖਦੀਪ ਕੌਰ ਹਰਦਾਸਾ ਨੇ ਕਿਹਾ ਕਿ ਉਨ੍ਹਾਂ ਦੇ ਆਦਰਸ਼ ਸਕੂਲਾਂ ਦੇ ਚੇਅਰਮੈਨ ਖ਼ੁਦ ਭਗਵੰਤ ਸਿੰਘ ਮਾਨ ਹਨ, ਪਰ ਉਹ ਵੀ ਉਨ੍ਹਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਵੱਲ ਧਿਆਨ ਨਹੀਂ ਦੇ ਰਹੇ | ਜਥੇਬੰਦੀ ਨੂੰ ਇਸ ਵਾਰ ਪੂਰਨ ਭਰੋਸਾ ਸਰਕਾਰ ਵਲੋਂ ਦਿੱਤਾ ਜਾ ਰਿਹਾ ਕਿ ਮੁੱਖ ਮੰਤਰੀ ਪੰਜਾਬ ਇਨ੍ਹਾਂ ਮੀਟਿੰਗਾਂ ਦੌਰਾਨ ਆਦਰਸ਼ ਸਕੂਲਾਂ ਵਿਚ ਵੀ ਸਿੱਖਿਆ ਕ੍ਰਾਂਤੀ ਦਾ ਝੰਡਾ ਲਹਿਰਾਉਣਗੇ | ਇਸ ਮੌਕੇ ਸੂਬਾ ਪ੍ਰਧਾਨ ਜਸਵੀਰ ਗਲੋਟੀ, ਸਹਾਇਕ ਸਕੱਤਰ ਸਲੀਮ ਮੁਹੰਮਦ, ਮੈਡਮ ਮੀਨੂ ਬਾਲਾ ਸੀਨੀਅਰ ਮੀਤ ਪ੍ਰਧਾਨ, ਅਮਰਜੋਤ ਜੋਸ਼ੀ, ਅਮਨ ਸ਼ਾਸਤਰੀ, ਭੁਪਿੰਦਰ ਕੌਰ, ਮੈਡਮ ਓਮਾ ਮਾਧਵੀ, ਗਗਨ ਮਹਾਜਨ, ਮਨਪ੍ਰੀਤ ਕੌਰ ਹਰਦਾਸਾ, ਕਰਮਜੀਤ ਕੌਰ ਬਰਾੜ, ਰਜਵੰਤ ਕੌਰ ਸੇਖਵਾਂ, ਰਾਜਵੰਤ ਕੌਰ ਧੰਨਾ ਸ਼ਹੀਦ, ਜਸਵਿੰਦਰ ਕੌਰ, ਸੁਖਬੀਰ ਕੌਰ, ਕੁਲਵਿੰਦਰ ਕੌਰ ਫ਼ਿਰੋਜ਼ਪੁਰ, ਸਰਬਜੀਤ ਕੌਰ, ਪਵਨ ਕੁਮਾਰ, ਮਨਪ੍ਰੀਤ ਕੌਰ ਬਾਠ, ਮੈਡਮ ਦੀਪਿਕਾ, ਨਵਰੀਤ ਕੌਰ, ਹਰਪ੍ਰੀਤ ਕੌਰ ਵਾੜਾ ਭਾਈਕਾ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਗੁਰਚਰਨ ਸਿੰਘ, ਸੁਖਚੈਨ ਸਿੰਘ, ਸਵਰਨਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੁਲਬੀਰ ਸਿੰਘ ਜ਼ੀਰਾ ਦੀ ਲੋਕਪਿ੍ਅਤਾ ਅਤੇ ਵਿਕਾਸ ਕਾਰਜ ਜ਼ੀਰਾ ਵਾਸੀਆਂ ਦੇ ਦਿਲਾਂ 'ਤੇ ਰਾਜ ਕਰਦੇ ਹਨ-ਹਰੀਸ਼ ਜੈਨ ਅਗਲੀ ਖ਼ਬਰ ਕਾਮਰੇਡ ਹੰਸਾ ਸਿੰਘ ਦੀ ਧਰਮ ਪਤਨੀ ਦਾ ਦਿਹਾਂਤ, ਵੱਖ-ਵੱਖ ਆਗੂਆਂ ਵਲੋਂ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।