29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਰੁੱਖ ਲਗਾਓ ਮੁਹਿੰਮ ਤਹਿਤ ਸੈਸ਼ਨ ਡਵੀਜ਼ਨ 'ਚ ਲਗਾਏ ਜਾ ਰਹੇ ਹਨ ਪੌਦੇ

ਅਜੀਤ ਡੈਸਕ 16-06-2025
ਫ਼ਿਰੋਜ਼ਪੁਰ, 15 ਜੂਨ (ਰਾਕੇਸ਼ ਚਾਵਲਾ)-ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਮਾਨਯੋਗ ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ 'ਰੁੱਖ ਲਗਾਓ' ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚੱਲਦੇ ਸੈਸ਼ਨ ਡਵੀਜ਼ਨ ਤਹਿਤ ਪੂਰੇ ਜ਼ਿਲ੍ਹੇ 'ਚ ਪੌਦੇ ਲਗਾਏ ਜਾ ਰਹੇ ਹਨ | ਜਿਸ ਦੀ ਸ਼ੁਰੂਆਤ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ ਵਾਤਾਵਰਨ ਦਿਵਸ ਦੇ ਮੌਕੇ 'ਤੇ ਕੀਤੀ | ਇਸ ਮੁਹਿੰਮ ਦੇ ਚੱਲਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਰਹਿਨੁਮਾਈ ਹੇਠ ਮੈਡਮ ਅਨੁਰਾਧਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਜੁਡੀਸ਼ੀਅਲ ਕੰਪਲੈਕਸ ਫ਼ਿਰੋਜ਼ਪੁਰ, ਤਹਿਸੀਲ ਕੰਪਲੈਕਸ ਗੁਰੂਹਰਸਹਾਏ ਤੇ ਜ਼ੀਰਾ ਵਿਚ ਪੌਦੇ ਲਗਾਏ | ਇਸ ਮੌਕੇ 'ਤੇ ਜੁਡੀਸ਼ੀਅਲ ਮੈਜਿਸਟਰੇਟ ਦੀਪਾਲੀ ਛੀਨਾ ਤੇ ਮੈਡਮ ਗੁਰਪ੍ਰੀਤ ਕੌਰ ਅਤੇ ਸਟਾਫ਼ ਵੀ ਮੌਜੂਦ ਸੀ | ਇਸ ਮੌਕੇ ਜੱਜ ਸਾਹਿਬ ਨੇ ਸਭ ਨੂੰ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਵਾਤਾਵਰਨ ਨੂੰ ਸਾਫ਼ ਅਤੇ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਰੁੱਖ ਬੂਟੇ ਲਗਾਉਣ | ਜੱਜ ਸਾਹਿਬ ਨੇ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਪੈਨਲ ਐਡਵੋਕੇਟ, ਪੈਰਾ ਲੀਗਲ ਵਲੰਟੀਅਰਾਂ ਅਤੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਥਾਵਾਂ, ਪਿੰਡਾਂ ਅਤੇ ਕਸਬਿਆਂ ਵਿਚ ਰੁੱਖ ਬੂਟੇ ਲਗਾਏ ਜਾਣਗੇ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਦਾ ਕੰਮ ਕੀਤਾ ਜਾਵੇਗਾ |
ਪਿਛਲੀ ਖ਼ਬਰ ਆਯੁਸ਼ਮਾਨ ਆਰੋਗਿਆ ਕੇਂਦਰਾਂ ਦੇ ਡਾਕਟਰਾਂ ਨੂੰ ਗਰਭਅਵਸਥਾ ਸੰਭਾਲ ਅਤੇ ਪਰਿਵਾਰ ਨਿਯੋਜਨ ਦੀ ਸਿਖਲਾਈ ਲਈ ਵਿਸ਼ੇਸ਼ ਕੈਂਪ ਲ... ਅਗਲੀ ਖ਼ਬਰ ਕੁਲਬੀਰ ਸਿੰਘ ਜ਼ੀਰਾ ਦੀ ਲੋਕਪਿ੍ਅਤਾ ਅਤੇ ਵਿਕਾਸ ਕਾਰਜ ਜ਼ੀਰਾ ਵਾਸੀਆਂ ਦੇ ਦਿਲਾਂ 'ਤੇ ਰਾਜ ਕਰਦੇ ਹਨ-ਹਰੀਸ਼ ਜੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।