ਮੁੱਦਕੀ, 16 ਜੂਨ (ਭਾਰਤ ਭੂਸ਼ਨ ਅਗਰਵਾਲ)-ਸਥਾਨਕ ਪਿੰਡ ਮੁੱਦਕੀ ਦੇ ਵਸਨੀਕ ਸੁਖਮੰਦਰ ਸਿੰਘ ਬਰਾੜ ਦੇ ਗ੍ਰਹਿ ਵਿਖੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਬੁਲਾਰਿਆਂ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਖਾਲੀ ਪਏ ਬਲਾਕ ਘੱਲ ਖੁਰਦ ਦੀ ਚੋਣ ਕੀਤੀ ਗਈ | ਜਿਸ ਵਿਚ ਸਾਰਿਆਂ ਦੀ ਸਰਬਸੰਮਤੀ ਨਾਲ ਗੁਰਬਾਜ ਸਿੰਘ ਬਰਾੜ ਬਲਾਕ ਪ੍ਰਧਾਨ ਘੱਲ ਖੁਰਦ, ਸੁਖਮੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਦਰਸ਼ਨ ਸਿੰਘ ਫ਼ੌਜੀ ਮੀਤ ਪ੍ਰਧਾਨ, ਸੁਖਵਿੰਦਰ ਪਾਲ ਸ਼ਰਮਾ ਜਨਰਲ ਸਕੱਤਰ, ਹਰਜੀਤ ਸਿੰਘ ਬਲਾਕ ਸਕੱਤਰ, ਰਾਕੇਸ਼ ਸ਼ਰਮਾ ਪੈ੍ਰੱਸ ਸਕੱਤਰ ਬਲਾਕ ਘੱਲ ਖੁਰਦ ਨਿਯੁਕਤ ਕੀਤੇ ਗਏ | ਇਸ ਤੋਂ ਇਲਾਵਾ ਸਤਨਾਮ ਸਿੰਘ ਬਾਸੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਜਗੀਰ ਸਿੰਘ ਹੈੱਡ ਕੈਸ਼ੀਅਰ, ਰਮੇਸ਼ ਕੁਮਾਰ ਸ਼ਰਮਾ ਮੀਤ ਪ੍ਰਧਾਨ ਫ਼ਿਰੋਜ਼ਪੁਰ, ਮੇਜਰ ਸਿੰਘ ਮੁੱਦਕੀ ਸਕੱਤਰ, ਬਲਵਿੰਦਰ ਸਿੰਘ ਮੁੱਠਿਆਂ ਵਾਲਾ, ਗੁਰਮੀਤ ਸਿੰਘ, ਬਖ਼ਸ਼ੀਸ਼ ਸਿੰਘ ਇਕਾਈ ਪ੍ਰਧਾਨ ਮੁੱਦਕੀ, ਕਸ਼ਮੀਰ ਸਿੰਘ ਜ਼ੋਨ ਪ੍ਰਧਾਨ, ਸੁਖਜੀਤ ਸਿੰਘ ਬਰਾੜ, ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ ਕੈਂਥ, ਗੁਰਮੀਤ ਸਿੰਘ ਭੁੱਲਰ ਮੁੱਦਕੀ ਬਹਿਰਾਮ ਕੇ ਨੇ ਦੱਸਿਆ ਕਿ ਸੁਸਾਇਟੀਆਂ ਵਿਚ ਯੂਰੀਆ ਖਾਦ ਦੀ ਕਿੱਲਤ ਪੂਰੀ ਕੀਤੀ ਜਾਵੇ ਤੇ ਕਿਸਾਨਾਂ ਨੂੰ ਯੂਰੀਆ ਖਾਦ ਨਾਲ ਜੋ ਵਾਧੂ ਸਾਮਾਨ ਮਿਲਦਾ ਹੈ, ਉਹ ਬੰਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੋ ਜ਼ਮੀਨ ਐਕਵਾਇਰ ਹੋ ਰਹੀ ਹੈ, ਉਹ ਬਿਲਕੁਲ ਨਹੀਂ ਹੋਣ ਦਿਆਂਗੇ |