18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਫ਼ਿਰੋਜ਼ਪੁਰ 'ਚ ਫਿਰ ਚੱਲੀਆਂ ਗੋਲੀਆਂ

ਅਜੀਤ ਡੈਸਕ 17-06-2025
ਫ਼ਿਰੋਜ਼ਪੁਰ, 16 ਜੂਨ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ 'ਚ ਤਾਬੜ ਤੋੜ ਚੱਲੀਆਂ ਗੋਲੀਆਂ ਨੇ ਇਕ ਵਾਰ ਫਿਰ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ | ਫ਼ਿਰੋਜ਼ਪੁਰ ਸ਼ਹਿਰ ਦੀ ਭੱਟੀਆਂ ਵਾਲੀ ਬਸਤੀ ਵਿਚ ਪੁਰਾਣੀ ਰੰਜਿਸ਼ ਦੇ ਚਲਦਿਆਂ 3 ਨੌਜਵਾਨਾਂ ਵਲੋਂ 18 ਸਾਲਾ ਨੌਜਵਾਨ 'ਤੇ ਗੋਲੀਆਂ ਚਲਾਈਆਂ ਗਈਆਂ | ਪੁਲਿਸ ਵਲੋਂ 2 ਹਮਲਾਵਰਾਂ ਨੂੰ ਕਾਬੂ ਕਰ ਲਿਆ ਗਿਆ ਅਤੇ 1 ਫ਼ਰਾਰ ਦੱਸਿਆ ਗਿਆ ਹੈ | ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਜ਼ਖਮੀ ਨੌਜਵਾਨ ਨੂੰ ਮੁਢਲੀ ਸਹਾਇਤਾ ਦੇ ਕੇ ਫ਼ਰੀਦਕੋਟ ਵਿਖੇ ਮੈਡੀਕਲ ਕਾਲਜ ਵਿਖੇ ਰੈਫ਼ਰ ਕੀਤਾ ਗਿਆ | ਪੁਲਿਸ ਵਲੋਂ ਦੱਸਿਆ ਗਿਆ ਕਿ ਹਮਲਾਵਰਾਂ ਕੋਲ ਹਥਿਆਰ ਨਾਜਾਇਜ਼ ਦੱਸੇ ਜਾ ਰਹੇ ਹਨ ਅਤੇ ਪੁਲਿਸ ਪੂਰੀ ਜਾਂਚ ਪੜਤਾਲ ਕਰੇਗੀ ਕਿ ਇਹ ਹਥਿਆਰ ਕਿੱਥੋਂ ਲਿਆਂਦੇ ਗਏ ਹਨ | ਜਦੋਂ ਪਰਿਵਾਰਿਕ ਮੈਂਬਰਾਂ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਵਲੋਂ ਕੋਈ ਗੱਲ ਨਹੀਂ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਸਿਟੀ ਥਾਣਾ ਦੇ ਐਸ.ਐਚ.ਓ ਜਤਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਭੱਟੀਆਂ ਵਾਲੀ ਬਸਤੀ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ 3 ਨੌਜਵਾਨਾਂ ਨੇ ਅੰਸ਼ ਪੁੱਤਰ ਮੂਲ ਚੰਦ ਵਾਸੀ ਭੱਟੀਆਂ ਵਾਲੀ ਬਸਤੀ ਫਿਰੋਜ਼ਪੁਰ ਸ਼ਹਿਰ 'ਤੇ ਗੋਲੀਆਂ ਚਲਾਈਆਂ | ਪੁਲਿਸ ਵਲੋਂ ਮੁਸਤੈਦੀ ਦੇ ਨਾਲ 2 ਹਮਲਾਵਰਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਇਕ ਫ਼ਰਾਰ ਹੋ ਗਿਆ ਸੀ | ਪੁਲਿਸ ਵਲੋਂ ਕਾਬੂ ਕੀਤੇ ਮੁੱਖ ਹਮਲਾਵਰ ਦੇਵ ਪੁੱਤਰ ਨਾਮਾਲੂਮ ਵਾਸੀ ਭੱਟੀਆਂ ਵਾਲੀ ਬਸਤੀ ਫਿਰੋਜ਼ਪੁਰ ਸ਼ਹਿਰ ਦਾ ਹੀ ਰਹਿਣ ਵਾਲਾ ਹੈ, ਨੂੰ ਹਥਿਆਰ ਸਮੇਤ ਕਾਬੂ ਕੀਤਾ | ਇਹਨਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਫ਼ਰਾਰ ਹਮਲਾਵਰ ਦੀ ਵੀ ਭਾਲ ਜਾਰੀ ਹੈ, ਜਿਸ ਨੂੰ ਤੁਰੰਤ ਕਾਬੂ ਕੀਤਾ ਜਾਵੇਗਾ | ਜਦੋਂ ਸਿਵਲ ਹਸਪਤਾਲ ਦੇ ਡਾਕਟਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਜਦੋਂ ਜ਼ਖਮੀ ਨੌਜਵਾਨ ਨੂੰ ਹਸਪਤਾਲ ਵਿਖੇ ਲਿਆਂਦਾ ਗਿਆ | ਇਸ ਦੀ ਤੁਰੰਤ ਇਤਲਾਹ ਪੁਲਿਸ ਨੂੰ ਦਿੱਤੀ | ਜ਼ਖਮੀ ਨੂੰ ਮੁਢਲੀ ਸਹਾਇਤਾ ਦੇ ਕੇ ਫ਼ਰੀਦਕੋਟ ਦੇ ਮੈਡੀਕਲ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਮਾਹੌਲ ਤੋਂ ਸਹਿਮੇ ਲੋਕਾਂ ਦੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਹਮਲਾਵਰਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਸ਼ਹਿਰ 'ਚ ਸੀਵਰੇਜ ਜਾਮ ਹੋਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਝੋਨੇ ਲਈ ਬਿਜਲੀ ਸਪਲਾਈ ਦੇਣ ਦੇ ਸੂਬਾ ਸਰਕਾਰ ਦੇ ਦਾਅਵੇ ਖੋਖਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।