18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਅਹਿਮਦਾਬਾਦ ਜਹਾਜ਼ ਹਾਦਸੇ ਵਿਚ ਮਾਰੇ ਗਏ ਲੋਕਾਂ ਨੂੰ ਜ਼ਿਲ੍ਹਾ ਅਕਾਲੀ ਦਲ ਫ਼ਿਰੋਜ਼ਪੁਰ ਵਲੋਂ ਸ਼ਰਧਾਂਜਲੀ

ਅਜੀਤ ਡੈਸਕ 17-06-2025
ਮਮਦੋਟ, 16 ਜੂਨ (ਸੁਖਦੇਵ ਸਿੰਘ ਸੰਗਮ)-ਬੀਤੇ ਦਿਨ ਗੁਜਰਾਤ ਦੇ ਅਹਿਮਦਾਬਾਦ ਏਅਰਪੋਰਟ ਨੇੜੇ ਹੋਏ ਜਹਾਜ਼ ਹਾਦਸੇ ਵਿਚ ਮਾਰੇ ਗਏ ਯਾਤਰੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਸ਼ਰਧਾਂਜਲੀ ਅਰਪਨ ਕੀਤੀ ਗਈ ਹੈ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਟਿੱਬੀ ਨੇ ਆਖਿਆ ਕਿ ਇਸ ਵੱਡੀ ਘਟਨਾ ਨਾਲ ਸਾਰੇ ਦੇਸ਼ ਦੇ ਲੋਕਾਂ ਦਾ ਮਨ ਦੁਖੀ ਹੋਇਆ ਹੈ ਉਨ੍ਹਾਂ ਕਿਹਾ ਕਿ ਇਸ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਯਾਤਰੀਆਂ ਅਤੇ ਹਸਪਤਾਲ ਨਾਲ ਸਬੰਧਿਤ ਸਟਾਫ ਦੇ ਪਰਿਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਦਿਲੀ ਹਮਦਰਦੀ ਹੈ ਅਤੇ ਇਸ ਦੇ ਨਾਲ ਅਸੀਂ ਘਟਨਾ ਵਿਚ ਜ਼ਖਮੀ ਹੋਏ ਵਿਅਕਤੀਆਂ ਦੀ ਜਲਦੀ ਸਿਹਤਮੰਦ ਹੋਣ ਦੀ ਆਸ ਕਰਦੇ ਹਾਂ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ, ਹਵਾਬਾਜ਼ੀ ਵਿਭਾਗ ਅਤੇ ਕੰਪਨੀਆਂ ਵਲੋਂ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਅੱਗੇ ਤੋਂ ਅਜਿਹਾ ਹਾਦਸਾ ਨਾ ਹੋਵੇ ਤੇ ਇਸ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ |
ਪਿਛਲੀ ਖ਼ਬਰ ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ ਅਗਲੀ ਖ਼ਬਰ ਮੈਰੀਟੋਰੀਅਸ ਸਕੂਲਾਂ ਦੇ 213 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।