18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ

ਅਜੀਤ ਡੈਸਕ 17-06-2025
ਫ਼ਿਰੋਜ਼ਪੁਰ, 16 ਜੂਨ (ਕੁਲਬੀਰ ਸਿੰਘ ਸੋਢੀ)-ਸੇਵੀਅਰ ਸਿੰਘ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਡਾ. ਐੱਸ.ਪੀ ਸਿੰਘ ਓਬਰਾਏ ਵਲੋਂ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਫ਼ਿਰੋਜਪੁਰ ਸ਼ਹਿਰ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਹਾਲ 'ਚ ਇਕ ਸਾਦਾ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਫ਼ਿਰੋਜ਼ਪੁਰ ਅਤੇ ਮਮਦੋਟ ਇਲਾਕੇ ਨਾਲ ਸਬੰਧਤ 30 ਜ਼ਰੂਰਤਮੰਦਾਂ (ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ) ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ | ਇਸ ਮੌਕੇ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ, ਸ਼ਹਿਰ-ਛਾਉਣੀ ਦੇ ਇੰਚਾਰਜ ਬਲਵਿੰਦਰਪਾਲ ਸ਼ਰਮਾ ਅਤੇ ਹੋਰ ਮੈਂਬਰ ਹਾਜ਼ਰ ਸਨ | ਇਸਦੇ ਚੱਲਦੇ ਟੀਮ ਨਾਲ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਉਣ ਵਾਲੇ ਮੈਂਬਰ ਪਾਲ ਸਿੰਘ ਨੂੰ ਜ਼ਿਲ੍ਹਾ ਜਰਨਲ ਸਕੱਤਰ ਅਤੇ ਰਣਧੀਰ ਕੁਮਾਰ ਜੋਸ਼ੀ ਨੂੰ ਜ਼ਿਲ੍ਹਾ ਟੀਮ ਦੀ ਮੈਂਬਰਸ਼ਿਪ ਦੇਣ 'ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਟੀਮ ਮੈਂਬਰਾਂ ਵਲੋਂ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ ਅਤੇ ਜ਼ਿਲ੍ਹਾ ਟੀਮ ਦੇ ਸ਼ਾਮਲ ਮੈਂਬਰ ਰਣਧੀਰ ਜੋਸ਼ੀ ਵਲੋਂ ਕਿਹਾ ਗਿਆ ਕਿ ਡਾ. ਐੱਸ.ਪੀ ਸਿੰਘ ਓਬਰਾਏ ਨਾਲ ਸੇਵਾਵਾਂ ਨਿਭਾਉਣਾ ਸਾਡੀ ਖ਼ੁਸ਼ਕਿਸਮਤੀ ਹੈ ਅਤੇ ਟਰੱਸਟ ਪ੍ਰਤੀ ਆਪਣੀਆਂ ਸੇਵਾਵਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੇ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਸ਼ਹਿਰ-ਛਾਉਣੀ ਦੇ ਇਸਤਰੀ ਵਿੰਗ ਇੰਚਾਰਜ ਮੈਡਮ ਤਲਵਿੰਦਰ ਕੌਰ ਅਤੇ ਮਹਾਂਵੀਰ ਸਿੰਘ ਵਲੋਂ ਦੱਸਿਆ ਗਿਆ ਦੱਸਿਆ ਕਿ ਸੰਸਥਾ ਦੇ ਬਾਨੀ ਡਾ. ਐੱਸ.ਪੀ ਸਿੰਘ ਓਬਰਾਏ ਵਲੋਂ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਭਲਾਈ ਦੇ ਕਿਸੇ ਹੋਰ ਤੋਂ ਮਾਲੀ ਮਦਦ ਲਏ ਬਿਨਾ ਆਪਣੇ ਕੋਲੋਂ ਹੀ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ, ਜੋ ਅਤਿ ਸ਼ਲਾਘਾਯੋਗ ਹੈ | ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਪੰਜ ਆਧੁਨਿਕ ਸਹੂਲਤਾਂ ਵਾਲੀਆਂ ਮੈਡੀਕਲ ਲੈਬਾਰਟਰੀਆਂ, ਫਿਜ਼ੀਓਥਰੈਪੀ ਸੈਂਟਰ, ਮੁਫ਼ਤ ਕੰਪਿਊਟਰ ਸੈਂਟਰ, ਮੁਫ਼ਤ ਸਿਲਾਈ ਸੈਂਟਰ, ਲੋੜਵੰਦ ਹੁਸ਼ਿਆਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ, ਐਂਬੂਲੈਂਸ ਅਤੇ ਜ਼ਿਲ੍ਹੇ ਅੰਦਰ 1 ਲੱਖ 38 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਲੋੜਵੰਦ ਪਰਿਵਾਰਾਂ ਨੂੰ ਵੰਡੇ ਜਾਂਦੇ ਹਨ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਮਹਾਂਵੀਰ ਸਿੰਘ ਕਿਰਨ ਪੇਂਟਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੀਰ ਬਾਬਾ ਮੌਜਦੀਨ ਦੇ ਮੇਲੇ ਦੀਆਂ ਤਿਆਰੀਆਂ ਸ਼ੁਰੂ-ਅਨਵਰ ਹੁਸੈਨ ਅਗਲੀ ਖ਼ਬਰ ਅਹਿਮਦਾਬਾਦ ਜਹਾਜ਼ ਹਾਦਸੇ ਵਿਚ ਮਾਰੇ ਗਏ ਲੋਕਾਂ ਨੂੰ ਜ਼ਿਲ੍ਹਾ ਅਕਾਲੀ ਦਲ ਫ਼ਿਰੋਜ਼ਪੁਰ ਵਲੋਂ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।