18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪੀਰ ਬਾਬਾ ਮੌਜਦੀਨ ਦੇ ਮੇਲੇ ਦੀਆਂ ਤਿਆਰੀਆਂ ਸ਼ੁਰੂ-ਅਨਵਰ ਹੁਸੈਨ

ਅਜੀਤ ਡੈਸਕ 17-06-2025
ਜ਼ੀਰਾ, 16 ਜੂਨ (ਰਜਨੀਸ਼ ਕਥੂਰੀਆ)-ਪੀਰ ਬਾਬਾ ਮੌਜਦੀਨ ਦੀ ਦਰਗਾਹ 'ਤੇ ਮਿਤੀ 30 ਜੂਨ 2025 ਦਿਨ ਸੋਮਵਾਰ ਨੂੰ ਕਰਵਾਏ ਜਾ ਰਹੇ ਸਾਲਾਨਾ ਮੇਲੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਹ ਜਾਣਕਾਰੀ ਦਿੰਦਿਆਂ ਅਨਵਰ ਹੁਸੈਨ ਜ਼ੀਰਾ ਪ੍ਰਧਾਨ ਦਰਗਾਹ ਪੀਰ ਬਾਬਾ ਮੌਜਦੀਨ ਵੈੱਲਫੇਅਰ ਸੋਸਾਇਟੀ ਜ਼ੀਰਾ ਨੇ ਦੱਸਿਆ ਕਿ ਇਹ ਮੇਲਾ ਉਨ੍ਹਾਂ ਦੀ ਸੁਸਾਇਟੀ ਵਲੋਂ ਮੌਜੂਦਾ ਗੱਦੀ ਨਸ਼ੀਨ ਬਾਬਾ ਦਿਲਵਰ ਹੁਸੈਨ ਜ਼ੀਰਾ ਦੀ ਅਗਵਾਈ ਹੇਠ ਦੇਸੀ ਮਹੀਨਾ 16 ਹਾੜ ਦਿਨ ਸੋਮਵਾਰ ਨੂੰ ਸ਼ਹਿਰ ਵਾਸੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਇਸ ਮੇਲੇ ਦੇ ਮੁੱਖ ਮਹਿਮਾਨ ਕੁਲਬੀਰ ਸਿੰਘ ਜ਼ੀਰਾ ਪ੍ਰਧਾਨ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਸਾਬਕਾ ਵਿਧਾਇਕ ਜ਼ੀਰਾ ਅਤੇ ਗੁਰਦੀਪ ਸਿੰਘ ਢਿੱਲੋਂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਗੱਦੀ ਨਸ਼ੀਨ ਬਾਬਾ ਦਿਲਵਰ ਹੁਸੈਨ ਦੀ ਅਗਵਾਈ ਹੇਠ ਬਾਬਾ ਜੀ ਦੇ ਰੋਜਿਆਂ ਉੱਪਰ ਚਾਦਰ ਚੜ੍ਹਾਉਣ ਦੀ ਰਸਮ ਅਦਾ ਕਰਨਗੇ | ਉਨ੍ਹਾਂ ਹੋਰ ਦੱਸਿਆ ਕਿ ਮੇਲੇ ਵਿਚ ਪੰਜਾਬੀ ਗਾਇਕ ਦੋਗਾਣਾ ਜੋੜੀ ਅਰਸ਼ਦੀਪ ਚੋਟੀਆਂ, ਮੈਡਮ ਆਰ ਨੂਰ ਅਤੇ ਜੋਤੀ ਗਿੱਲ ਪਹੁੰਚ ਰਹੇ ਹਨ ਜੋ ਆਪਣੇ ਗੀਤਾ ਰਾਹੀਂ ਲੋਕਾਂ ਦਾ ਮਨੋਰੰਜਨ ਕਰਨਗੇ | ਇਸ ਮੌਕੇ ਉਨ੍ਹਾਂ ਦੇ ਨਾਲ ਵਿਜੇ ਵੋਹਰਾ, ਹੀਰਾ ਲਾਲ, ਰਾਮ, ਬਾਬਾ ਬਲਵੀਰ ਸਿੰਘ, ਜੋਗਾ ਸਿੰਘ, ਗੁਰਪ੍ਰੇਮ ਸਿੰਘ ਵਕੀਲਾਂਵਾਲਾ, ਸਰਵਨ ਕੁਮਾਰ, ਗੋਲਡੀ ਮਾਹਲਾ, ਅਜੀਤ ਸਿੰਘ ਘਾਰੂ, ਪੂਰਨ ਚੰਦ, ਭਜਨ ਸਿੰਘ ਪੱਪੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰ ਵਲੋਂ ਆਬਾਦਕਾਰ ਜ਼ਮੀਨਾਂ 'ਤੇ ਜਬਰੀ ਕਬਜ਼ੇ ਦੇ ਸਦਮੇ ਕਾਰਨ ਔਰਤ ਦੀ ਮੌਤ ਅਗਲੀ ਖ਼ਬਰ ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।