ਫ਼ਿਰੋਜ਼ਪੁਰ, 16 ਜੂਨ (ਲਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੁਸਾਇਟੀ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਹੋਈ | ਜਿਸ ਵਿਚ ਸਿਵਲ ਸਰਜਨ ਡਾ. ਰਾਜਵਿੰਦਰ ਕੌਰ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਪੋ੍ਰਗਰਾਮ ਅਫ਼ਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ. ਦੇ ਨੁਮਾਇੰਦੇ ਹਾਜ਼ਰ ਸਨ | ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਰਾਸ਼ਟਰੀ ਸਿਹਤ ਪੋ੍ਰਗਰਾਮਾਂ ਦੀ ਪ੍ਰਗਤੀ ਬਾਰੇ ਸਮੀਖਿਆ ਕੀਤੀ ਗਈ | ਇਸ ਮੌਕੇ ਵਿਭਾਗ ਦੇ ਪੋ੍ਰਗਰਾਮ ਅਫ਼ਸਰਾਂ ਵਲੋਂ ਆਪਣੇ ਪੋ੍ਰਗਰਾਮ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਿਚ ਏ.ਐਨ.ਸੀ. ਚੈੱਕਅਪ, ਟੀਕਾਕਰਨ, ਰਾਸ਼ਟਰੀ ਟੀ.ਬੀ. ਕੰਟਰੋਲ ਪੋ੍ਰਗਰਾਮ, ਐਚ.ਆਈ.ਵੀ., ਕੁਸ਼ਟ ਰੋਗ, ਯੂ.ਡੀ.ਆਈ.ਡੀ., ਸਕੂਲ ਹੈਲਥ ਪੋ੍ਰਗਰਾਮ, ਬਲਾਈਾਡ ਨੈੱਸ ਕੰਟਰੋਲ ਪੋ੍ਰਗਰਾਮ, ਆਈ.ਡੀ.ਐੱਸ.ਪੀ., ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪੋ੍ਰਗਰਾਮ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵਲੋਂ ਨਿਰਧਾਰਿਤ ਸਿਹਤ ਪੋ੍ਰਗਰਾਮਾਂ ਦੇ ਟੀਚਿਆਂ ਦੀ ਸੌ ਫ਼ੀਸਦੀ ਪ੍ਰਾਪਤੀ ਯਕੀਨੀ ਬਣਾਈ ਜਾਵੇ ਅਤੇ ਸਮੂਹ ਪੋ੍ਰਗਰਾਮ ਅਫ਼ਸਰ ਰਾਸ਼ਟਰੀ ਸਿਹਤ ਪੋ੍ਰਗਰਾਮਾਂ ਨੂੰ ਪਿੰਡ ਪੱਧਰ 'ਤੇ ਲਾਗੂ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ | ਇਸ ਦੌਰਾਨ ਸਮੂਹ ਐੱਸ.ਐਮ.ਓਜ. ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਜੱਚਾ-ਬੱਚਾ ਨੂੰ ਹਰ ਸੰਭਵ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਅਤੇ ਸਰਕਾਰੀ ਹਸਪਤਾਲਾਂ ਵਿਚ ਵੱਧ ਤੋਂ ਵੱਧ ਜਣੇਪਾ ਕਰਵਾਉਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਸਬੰਧੀ ਸਪੈਸ਼ਲ ਕੈਂਪ ਲਗਾਏ ਜਾਣ ਤਾਂ ਜੋ ਕੋਈ ਵੀ ਬੱਚਾ ਕਿਸੇ ਕਾਰਨ ਤੋਂ ਟੀਕਾਕਰਨ ਤੋਂ ਵਾਂਝਾ ਨਾ ਰਹੇ | ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ 1 ਜੁਲਾਈ ਤੋਂ 31 ਅਗਸਤ ਤੱਕ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਸਿਹਤ ਵਿਭਾਗ ਵਿਚ ਕੰਮ ਕਰਦੀਆਂ ਆਸ਼ਾ ਵਰਕਰਾਂ ਵਲੋਂ ਘਰ-ਘਰ ਜਾ ਕੇ ਓ.ਆਰ.ਐੱਸ. ਦੇ ਪੈਕਟ ਅਤੇ ਜ਼ਿੰਕ ਦੀ ਵੰਡ ਕੀਤੀ ਜਾਵੇਗੀ ਅਤੇ ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਓ.ਆਰ.ਐੱਸ. ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ | ਇਸ ਮੌਕੇ ਡਬਲਿਊ. ਐੱਚ. ਓ. ਦੇ ਮੈਡੀਕਲ ਅਫ਼ਸਰ ਡਾ. ਮੇਘਾ ਪ੍ਰਕਾਸ਼ ਵਲੋਂ ਬੱਚਿਆਂ ਵਿਚ ਖਸਰਾ ਤੇ ਰੁਬੇਲਾ ਦੀ ਬਿਮਾਰੀ ਦੇ ਖ਼ਾਤਮੇ ਬਾਰੇ ਵਿਸਤਾਰ ਨਾਲ ਜਾਣਕਾਰੀ ਸਾਂਝੀ ਕੀਤੀ | ਮੀਟਿੰਗ 'ਚ ਐੱਸ. ਪੀ. ਮਨਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ, ਡਾ. ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਮਨਦੀਪ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸਮੇਤ ਸਮੂਹ ਐੱਸ.ਐਮ.ਓਜ. ਮੌਜੂਦ ਸਨ |