18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਫਿਰੋਜ਼ਪੁਰ ਸ਼ਹਿਰ 'ਚ ਨਹੀਂ ਰੁਕ ਰਹੀਆਂ ਚੋਰੀ ਦੀਆਂ ਘਟਨਾਵਾਂ

ਅਜੀਤ ਡੈਸਕ 17-06-2025
ਫਿਰੋਜ਼ਪੁਰ, 16 ਜੂਨ (ਸੁਖਵਿੰਦਰ ਸਿੰਘ)-ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਬੇਖ਼ੌਫ ਚੋਰਾਂ ਵਲੋਂ ਆਏ ਦਿਨ ਦੁਕਾਨਦਾਰਾਂ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਹਜ਼ਾਰਾਂ ਰੁਪਏ ਅਤੇ ਕੀਮਤੀ ਸਮਾਨ ਲੁੱਟ ਕੇ ਫ਼ਰਾਰ ਹੋ ਰਹੇ ਹਨ | ਜਿਸ ਦੀ ਪੁਲਿਸ ਨੂੰ ਤੁਰੰਤ ਸ਼ਿਕਾਇਤ ਦਰਜ ਕਰਵਾਈ ਗਈ | ਪੁਲਿਸ ਵਲੋਂ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ | ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ਦੇ ਵਿਚ ਕੈਦ ਹੋਈ | ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਬਿੱਟੂ ਬਹਿਲ ਨੇ ਦੱਸਿਆ ਹੈ ਕਿ ਬਿੱਟੂ ਕੋਲਡ-ਡਰਿੰਕ ਟਾਹਲੀ ਮਹੱਲਾ ਫਿਰੋਜ਼ਪੁਰ ਸ਼ਹਿਰ ਸਾਡੀ ਹੋਲਸੇਲ ਦੀ ਦੁਕਾਨ ਹੈ ਅਤੇ ਉੱਪਰ ਸਾਡੀ ਰਿਹਾਇਸ਼ ਹੈ | ਸਵੇਰੇ 5 ਵਜੇ ਚੋਰਾਂ ਵਲੋਂ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਦੁਕਾਨ ਦੇ ਵਿਚ ਪਏ 72 ਹਜ਼ਾਰ ਰੁਪਏ ਅਤੇ ਹੋਰ ਕੀਮਤੀ ਸਾਮਾਨ ਚੋਰੀ ਕੀਤਾ | ਜਦੋਂ ਸਾਨੂੰ ਪਤਾ ਲੱਗਾ ਤਾਂ ਅਸੀਂ ਆ ਕੇ ਵੇਖਿਆ ਤਾਂ ਉਹ ਮੌਕੇ ਤੋਂ ਭੱਜ ਗਏ | ਜਦੋਂ ਸੀ.ਸੀ.ਟੀ.ਵੀ ਫੁਟੇਜ ਚੈੱਕ ਕੀਤੀ ਤਾਂ ਉਸ ਵਿਚ ਪਤਾ ਲੱਗਿਆ ਕਿ ਤਿੰਨ ਚੋਰ ਮੋਟਰਸਾਈਕਲ 'ਤੇ ਆਏ ਇਕ ਨੇ ਅੰਦਰ ਜਾ ਕੇ ਚੋਰੀ ਕੀਤੀ ਅਤੇ ਦੋ ਬਾਹਰ ਖੜ੍ਹੇ ਸਨ | ਚੋਰ ਸ਼ਟਰ ਚੁੱਕਣ ਦੇ ਲਈ ਵਰਤਿਆ ਪਲਾਸ ਅਤੇ ਪੇਚਕਸ ਉੱਥੇ ਛੱਡ ਗਏ | ਬਿੱਟੂ ਬਹਿਲ ਨੇ ਅੱਗੇ ਦੱਸਿਆ ਕਿ ਅਸੀਂ ਸਾਰਾ ਦਿਨ ਮਿਹਨਤ ਕਰਦੇ ਹਾਂ ਅਤੇ ਚੋਰਾਂ ਵਲੋਂ ਮਿੰਟਾਂ ਸਕਿੰਟਾਂ ਦੇ ਵਿਚ ਚੋਰੀ ਕਰ ਲਿਆ ਜਾਂਦਾ ਹੈ | ਜਦੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਤਾਂ ਉਨ੍ਹਾਂ ਨੇ ਮੌਕੇ 'ਤੇ ਆ ਕੇ ਵੇਖਿਆ ਅਤੇ ਕਿਹਾ ਕਿ 10:30 ਵਜੇ ਆ ਕੇ ਦਰਖਾਸਤ ਲਿਖਾ ਦੇਣਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ | ਪੁਲਿਸ ਪ੍ਰਸ਼ਾਸਨ ਵਲੋਂ ਚੋਰਾਂ ਖ਼ਿਲਾਫ਼ ਸਹੀ ਤਰੀਕੇ ਨਾਲ ਕਰਵਾਈ ਨਹੀਂ ਕੀਤੀ ਜਾਂਦੀ ਤਾਂ ਹੀ ਤਾਂ ਇਹ ਆਏ ਦਿਨ ਚੋਰੀਆਂ ਨੂੰ ਅੰਜਾਮ ਦਿੰਦੇ ਰਹਿੰਦੇ ਹਨ | ਕੋਲ ਖੜ੍ਹੇ ਹੋਰ ਦੁਕਾਨਦਾਰ ਨੇ ਦੱਸਿਆ ਕਿ 15-20 ਦਿਨ ਪਹਿਲਾਂ ਚੋਰਾਂ ਵਲੋਂ ਸਾਡੀ ਦੁਕਾਨ ਨੂੰ ਵੀ ਕਰੀਬ ਰਾਤ 1:20 'ਤੇ ਨਿਸ਼ਾਨਾ ਬਣਾਉਣਾ ਸੀ | ਮੇਰਾ ਭਰਾ ਗੱਡੀ ਲੈ ਕੇ ਉੱਥੋਂ ਲੰਘ ਰਿਹਾ ਸੀ ਤਾਂ ਉਸ ਨੂੰ ਵੇਖ ਕੇ ਭੱਜ ਗਏ | ਉਹਨਾਂ ਨੇ ਅੱਗੇ ਦੱਸਿਆ ਹੈ ਕਿ ਇੱਥੇ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਨਹੀਂ ਹੈ | ਚੋਰ ਸ਼ਰੇਆਮ ਹਥਿਆਰ ਲੈ ਕੇ ਆਉਂਦੇ ਹਨ ਅਤੇ ਚੋਰੀ ਨੂੰ ਅੰਜਾਮ ਕਰਕੇ ਚਲੇ ਜਾਂਦੇ ਹਨ | ਜਦੋਂ ਵਾਰਡ ਨੰਬਰ 14 ਦੇ ਕਾਂਗਰਸ ਦੇ ਐਮ ਸੀ ਸਤਨਾਮ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਜਦੋਂ ਸਵੇਰੇ 5 ਵਜੇ ਫ਼ੋਨ ਆਇਆ ਤਾਂ ਮੈਂ ਮੌਕੇ 'ਤੇ ਆ ਕੇ ਦੇਖਿਆ ਕਿ ਇਹਨਾਂ ਦਾ ਸ਼ਟਰ ਟੁੱਟਿਆ ਪਿਆ ਸੀ ਅਤੇ ਖ਼ਾਲੀ ਗੱਲਾ ਨਾਲ ਵਾਲੀ ਗਲੀ ਦੇ ਵਿਚੋਂ ਮਿਲਿਆ | ਪੁਲਿਸ ਨੂੰ ਫ਼ੋਨ ਕੀਤਾ | ਪੁਲਿਸ ਨੇ ਮੌਕੇ 'ਤੇ ਆ ਕੇ ਦੇਖਿਆ ਪਰ ਕੋਈ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਸੀ.ਸੀ.ਟੀ.ਵੀ ਕੈਮਰੇ ਚੈੱਕ ਕੀਤੇ | ਇੱਥੇ ਪਿਛਲੇ ਦੋ ਮਹੀਨਿਆਂ ਤੋਂ ਚੋਰੀ ਦੀਆਂ ਚਾਰ ਪੰਜ ਘਟਨਾਵਾਂ ਹੋ ਚੁੱਕੀਆਂ ਹਨ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ | ਲਗਾਤਾਰ ਹੋ ਰਹੀਆਂ ਚੋਰੀਆਂ ਤੋਂ ਤੰਗ ਆ ਕੇ ਮੁਹੱਲਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਚੋਰਾਂ ਨੂੰ ਜਲਦ ਤੋਂ ਜਲਦ ਫੜ ਕੇ ਕਾਰਵਾਈ ਕੀਤੀ ਜਾਵੇ ਤੇ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਭਰਮਾਈ ਕੀਤੀ ਜਾਵੇ |
ਪਿਛਲੀ ਖ਼ਬਰ ਬਿਜਲੀ ਦੇ ਵੱਡੇ-ਵੱਡੇ ਕੱਟਾਂ ਕਾਰਨ ਗੁਰੂਹਰਸਹਾਏ ਵਾਸੀ ਬੇਹਾਲ ਅਗਲੀ ਖ਼ਬਰ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣਗੇ- ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।