ਮੁੱਦਕੀ, 16 ਜੂਨ (ਭਾਰਤ ਭੂਸ਼ਨ ਅਗਰਵਾਲ)-ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੇ ਅਸ਼ੀਰਵਾਦ ਨਾਲ ਅਤੇ ਵਿਸ਼ਵ ਪੰਜਾਬੀ ਸਭਾ ਮਾਲਵਾ ਜ਼ੋਨ ਪੰਜਾਬ ਦੇ ਪ੍ਰਧਾਨ ਅਤੇ ਸਮਾਜ ਸੇਵੀ, ਸੀਨੀਅਰ ਪੱਤਰਕਾਰ ਰਾਜਵੀਰ ਸਿੰਘ ਭਲੂਰੀਏ ਦੀ ਅਗਵਾਈ ਵਿਚ 18 ਜੂਨ ਦਿਨ ਬੁੱਧਵਾਰ ਨੂੰ ਪਿੰਡ ਭਲੂਰ ਵਿਖੇ ਸੁਰਜੀਤ ਸਿੰਘ ਵਿਰਕ ਪੁੱਤਰ ਜੰਗੀਰ ਸਿੰਘ ਵਿਰਕ ਦੇ ਗ੍ਰਹਿ ਸ਼ਾਨਦਾਰ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ 'ਚ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿਚੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਲਿਸਟ ਵਿਚ ਆਉਣ ਵਾਲੇ 21 ਬੱਚੇ ਸਨਮਾਨਿਤ ਕੀਤੇ ਜਾਣਗੇ | ਇਸ ਤੋਂ ਇਲਾਵਾ ਨਸ਼ਿਆਂ ਵਿਰੋਧੀ ਸੈਮੀਨਾਰ ਹੋਵੇਗਾ ਅਤੇ ਪ੍ਰਵਾਸੀ ਉੱਘੀ ਕਵਿਤਰੀ ਰਮਿੰਦਰ ਕੌਰ ਰੰਮੀ ਵਾਲੀਆ (ਕੈਨੇਡੀਅਨ) ਦੀ ਦੂਸਰੀ ਪੁਸਤਕ 'ਤੇਰੀ ਚਾਹਤ' ਦੀ ਘੁੰਡ ਚੁਕਾਈ ਅਤੇ ਇਸ 'ਤੇ ਵਿਚਾਰ ਗੋਸ਼ਟੀ ਹੋਵੇਗੀ | ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਲੋਕ ਗਾਇਕ ਹਰਿੰਦਰ ਸੰਧੂ, ਮੰਚ ਸੰਚਾਲਕ ਜਸਬੀਰ ਜੱਸੀ ਫ਼ਰੀਦਕੋਟ, ਗੀਤਕਾਰ ਗੁਰਦੀਪ ਸਿੰਘ ਕੰਗ ਬਰਵਾਲੀ (ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ), ਗਾਇਕ ਅਤੇ ਗੀਤਕਾਰ ਸੁਰਜੀਤ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਇਨ੍ਹਾਂ ਦਾ ਸੰਸਥਾ ਵਲੋਂ ਸਨਮਾਨ ਵੀ ਕੀਤਾ ਜਾਵੇਗਾ | ਇਸ ਤੋਂ ਇਲਾਵਾ ਐੱਸ. ਡੀ. ਐਮ ਹਰਕੰਵਲਜੀਤ ਸਿੰਘ, ਡੀ.ਐੱਸ.ਪੀ. ਦਲਬੀਰ ਸਿੰਘ ਸਿੱਧੂ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਪੰਜਾਬ ਸਰਕਾਰ ਵਲੋਂ ਗਮਾਡਾ ਦੇ ਡਾਇਰੈਕਟਰ ਜਸਵਿੰਦਰ ਸਿੰਘ ਸਿੱਧੂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੇਵੀ ਪ੍ਰਸ਼ਾਦ ਵੀ ਸ਼ਮੂਲੀਅਤ ਕਰ ਰਹੇ ਹਨ | ਇਸ ਤੋਂ ਇਲਾਵਾ ਨਾਮੀ ਕਾਰੋਬਾਰੀ ਅਤੇ ਸਮਾਜ ਸੇਵੀ ਡਾ. ਮਨਜੀਤ ਸਿੰਘ ਢਿੱਲੋਂ, ਮਾਝਾ ਜ਼ੋਨ ਦੇ ਪ੍ਰਧਾਨ ਸਤਵੀਰ ਸਿੰਘ, ਮੀਡੀਆ ਕਰਮੀ, ਸਮਾਜ ਸੇਵੀ ਸ਼ਖ਼ਸੀਅਤਾਂ, ਇਲਾਕੇ ਦੇ ਸਰਪੰਚ ਅਤੇ ਮੋਹਤਵਾਰ ਸੱਜਣ ਪੋ੍ਰਗਰਾਮ ਦੌਰਾਨ ਭਾਗ ਲੈਣਗੇ |