ਜ਼ੀਰਾ, 16 ਜੂਨ (ਰਜਨੀਸ਼ ਕਥੂਰੀਆ)-ਵਿਸ਼ਵ ਖ਼ੂਨਦਾਨ ਦਿਵਸ 'ਤੇ ਭਾਰਤ ਵਿਕਾਸ ਪ੍ਰੀਸ਼ਦ ਬਰਾਂਚ ਜ਼ੀਰਾ ਵਲੋਂ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਪ੍ਰਧਾਨ ਸੁਖਦੇਵ ਬਿੱਟੂ ਵਿੱਜ ਅਤੇ ਸੂਬਾ ਮੀਤ ਪ੍ਰਧਾਨ ਸਤਿੰਦਰ ਸਚਦੇਵਾ ਦੀ ਅਗਵਾਈ ਵਿਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ,ਜਦੋਂਕਿ ਵਿਸ਼ੇਸ਼ ਮਹਿਮਾਨ ਗੁਰਪ੍ਰੀਤ ਸਿੰਘ ਜੱਜ ਸਨ | ਸਮਾਗਮ ਦੌਰਾਨ ਅਹਿਮਦਾਬਾਦ ਜਹਾਜ਼ ਹਾਦਸੇ 'ਚ ਜਾਨਾ ਗਵਾ ਚੁੱਕੇ 242 ਲੋਕਾਂ ਦੀ ਯਾਦ ਵਿਚ 2 ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ 'ਤੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਨਰੇਸ਼ ਕਟਾਰੀਆ ਅਤੇ ਵਿਸ਼ੇਸ਼ ਮਹਿਮਾਨ ਗੁਰਪ੍ਰੀਤ ਸਿੰਘ ਜੱਜ ਨੇ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ ਖ਼ੂਨ ਦਾਨ ਕਰਨ ਵਾਲੇ ਖ਼ੂਨਦਾਨੀਆਂ ਦੇ ਜਜ਼ਬੇ ਨੂੰ ਸਲਾਮ ਕਰਦਿਆਂ ਉਨ੍ਹਾਂ ਵਲੋਂ ਸਮਾਜ ਵਿਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਕਿਹਾ ਕਿ ਖ਼ੂਨਦਾਨ ਵਰਗੀ ਸੇਵਾ ਨਾਲ ਅਨਮੋਲ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ | ਉਨ੍ਹਾਂ ਨੇ ਸਮਾਰੋਹ ਵਿਚ ਪਹੁੰਚੇ ਕੀਆਂ ਸ਼ਖ਼ਸੀਅਤਾਂ ਨੂੰ ਲੱਗਣ ਵਾਲੇ ਖ਼ੂਨਦਾਨ ਕੈਂਪਾਂ ਵਿਚ ਵੱਧ ਚੜ ਕੇ ਖ਼ੂਨਦਾਨ ਕਰਨ ਦੀ ਅਪੀਲ ਕੀਤੀ | ਇਸ ਮੌਕੇ 'ਤੇ ਵਿਧਾਇਕ ਨਰੇਸ਼ ਕਟਾਰੀਆ ਅਤੇ ਗੁਰਪ੍ਰੀਤ ਸਿੰਘ ਜੱਜ ਵਲੋਂ ਖ਼ੂਨ ਦਾਨੀਆਂ ਤੋਂ ਇਲਾਵਾ ਸੁਖਦੇਵ ਬਿੱਟੂ ਵਿੱਜ ਜ਼ਿਲ੍ਹਾ ਚੇਅਰਮੈਨ ਬਲੱਡ ਡੋਨੇਸ਼ਨ ਅਤੇ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜ਼ੀਰਾ ਨੰੂ 50 ਤੋਂ ਵੱਧ ਖ਼ੂਨਦਾਨ ਕਰਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਸਮਾਗਮ ਵਿਚ ਰਿਜਨਲ ਚੇਅਰਮੈਨ ਸਤਿੰਦਰ ਸਚਦੇਵਾ, ਪ੍ਰਧਾਨ ਵਿਜੇ ਮੋਂਗਾ, ਜ਼ਿਲ੍ਹਾ ਚੇਅਰਮੈਨ ਸੁਖਦੇਵ ਬਿੱਟੂ ਵਿਜ, ਜ਼ਿਲ੍ਹਾ ਚੇਅਰਮੈਨ ਬਲੱਡ ਡੋਨੇਸ਼ਨ, ਮੋਹਿੰਦਰ ਪਾਲ ਕੁਮਾਰ ਬੈਂਕ ਵਾਲੇ, ਜ਼ਿਲ੍ਹਾ ਚੇਅਰਮੈਨ ਇਨਵਾਇਰਨਮੈਂਟ ਚਰਨਪ੍ਰੀਤ ਸਿੰਘ ਸੋਨੂੰ, ਖ਼ਜ਼ਾਨਚੀ ਗੁਰਬਖ਼ਸ਼ ਸਿੰਘ ਵਿੱਜ, ਗੁਰਪਾਲ ਜੀਰਵੀ, ਪੁਸ਼ਪਿੰਦਰ ਸਿੰਘ, ਨੀਤੂ ਸ਼ਰਮਾ ਪ੍ਰਧਾਨ ਮਹਿਲਾ ਵਿੰਗ, ਲੱਕੀ ਆਹੂਜ, ਓਮ ਪ੍ਰਕਾਸ਼ ਪੁਰੀ, ਜੁਗਲ ਕਿਸ਼ੋਰ, ਰਾਜੇਸ਼ ਲੱਕੀ, ਜਸਦੀਪ ਸਿੰਘ, ਰੋਹਿਤ ਜੈਨ, ਰਾਜਿੰਦਰ ਰਿੰਪਾ ਵਿੱਜ, ਦਲੀਪ ਦਾਸ, ਰਵਿੰਦਰ ਬੇਰੀ, ਡਾ. ਹਰਦੀਪ ਸਿੰਘ, ਡਾ. ਅਸ਼ੋਕ ਅਰੋੜਾ, ਚਾਂਦ ਅਰੋੜਾ, ਡਾ. ਬੁਲਾਰ ਸਿੰਘ ਰੰਗੀ ਅਤੇ ਲੈਕਚਰਾਰ ਨਰਿੰਦਰ ਸਿੰਘ ਪ੍ਰਧਾਨ ਐਨ.ਜੀ.ਓ.ਕੋਆਰਡੀਨੇਸ਼ਨ ਕਮੇਟੀ ਜ਼ੀਰਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |