18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਦੁਆਰਾ ਸੰਗਤਸਰ ਵਿਖੇ ਲਗਾਇਆ ਖ਼ੂਨਦਾਨ ਕੈਂਪ

ਅਜੀਤ ਡੈਸਕ 17-06-2025
ਗੋਲੂ ਕਾ ਮੋੜ, 16 ਜੂਨ (ਸੁਰਿੰਦਰ ਸਿੰਘ ਪੁਪਨੇਜਾ)-ਮੇਰਾ ਪਰਿਵਾਰ ਵੈੱਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਕਮੇਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਮੇਰਾ ਪਰਿਵਾਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੰਦੀਪ ਕੁਮਾਰ ਕੰਬੋਜ ਨੇ ਦੱਸਿਆ ਕਿ ਸਾਡੀ ਟੀਮ ਵਲੋਂ ਬਲੱਡ ਬੈਂਕਾਂ ਵਿਚ ਖ਼ੂਨ ਦੀ ਘਾਟ ਨੂੰ ਮੁੱਖ ਰੱਖਦੇ ਹੋਏ ਹਰ ਮਹੀਨੇ ਖ਼ੂਨ ਦਾਨ ਕੈਂਪ ਲਗਾਏ ਜਾ ਰਹੇ ਹਨ | ਇਸੇ ਲੜੀ ਤਹਿਤ ਅੱਜ ਗੁਰਦੁਆਰਾ ਸੰਗਤਸਰ ਖ਼ੂਨ ਦਾਨ ਕੈਂਪ ਲਗਾਇਆ ਗਿਆ | ਉਨ੍ਹਾਂ ਨੇ ਨੌਜਵਾਨਾਂ ਨੂੰ ਬੇਨਤੀ ਹੈ ਕਿ ਸਾਡੀ ਟੀਮ ਦੁਆਰਾ ਚਲਾਈ ਜਾ ਰਹੀ ਇਸ ਚੇਨ ਨੂੰ ਹੋਰ ਵੱਡਾ ਕਰਨ ਵਿਚ ਸਾਡਾ ਸਾਥ ਦਿਓ ਤਾਂ ਜੋ ਇਸ ਲਹਿਰ ਨੂੰ ਸਮਾਜ ਦੇ ਕੋਨੇ ਕੋਨੇ ਵਿਚ ਪਹੁੰਚਾਇਆ ਜਾ ਸਕੇ | ਇਸ ਮੌਕੇ ਸੋਨੀਆ ਭੱਟੀ, ਕਮਲਪ੍ਰੀਤ ਕੌਰ, ਸੁਨੀਤਾ, ਕਾਜਲ, ਅੰਮਿ੍ਤ ਸਿੰਘ, ਅਭੀ ਕਾਮਰਾ, ਗੁਰਪ੍ਰੀਤ, ਬਲਵਿੰਦਰ ਸਿੰਘ ਅਤੇ ਗੁਰਦੁਆਰਾ ਕਮੇਟੀ ਵਲੋਂ ਗੁਰਸ਼ਰਨ ਸੰਧੂ, ਕਰਨਬੀਰ ਸੰਧੂ, ਗੁਰਪ੍ਰੀਤ ਹੁੰਦਲ, ਨਵਦੀਪ ਸਿੰਘ, ਕੁਲਵੰਤ ਸਿੰਘ, ਜੋਗਿੰਦਰ ਸਿੰਘ, ਮੇਹਰ ਸੰਧੂ ਆਦਿ ਟੀਮ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸਮਰ ਕੈਂਪ ਦੌਰਾਨ ਖਿਡਾਰੀਆਂ ਨੂੰ ਤਗਮੇ ਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ ਅਗਲੀ ਖ਼ਬਰ ਵਿਸ਼ਵ ਖ਼ੂਨਦਾਨ ਦਿਵਸ 'ਤੇ ਖ਼ੂਨਦਾਨੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।