19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਅਣਪਛਾਤੇ ਚੋਰਾਂ ਵਲੋਂ ਮੋਟਰਸਾਈਕਲ ਚੋਰੀ

ਅਜੀਤ ਡੈਸਕ 18-06-2025
ਮੱਖੂ, 17 ਜੂਨ (ਵਰਿੰਦਰ ਮਨਚੰਦਾ)-ਸਥਾਨਕ ਕਸਬਾ ਮੱਖੂ ਅੰਦਰ ਇਕ ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲੈਣ ਦੀ ਖ਼ਬਰ ਹੈ | ਪੀੜਤ ਤਰਸੇਮ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਚੱਕ ਮਰਹਾਣਾ ਨੇ ਪੁਲਿਸ ਥਾਣਾ ਮੱਖੂ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਮੋਟਰਸਾਈਕਲ ਸਪਲੈਂਡਰ ਪਲੱਸ ਰੰਗ ਗਰੇਅ ਬਲੈਕ ਨੰਬਰ ਪੀ.ਬੀ.05.ਏ.ਐੱਫ.-7188 'ਤੇ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਮੈਡੀਕਲ ਸਟੋਰ ਦੀ ਦੁਕਾਨ ਦੇ ਅੱਗੇ ਖੜ੍ਹਾ ਕੀਤਾ ਸੀ, ਜੋ ਕਿ ਵਕਤ ਕਰੀਬ ਸਵਾ 2 ਵਜੇ ਅਣਪਛਾਤੇ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ | ਉਸ ਵਲੋਂ ਮੋਟਰਸਾਈਕਲ ਦੀ ਕਾਫ਼ੀ ਭਾਲ ਕੀਤੀ, ਪਰ ਕੋਈ ਪਤਾ ਨਹੀਂ ਲੱਗਾ | ਉਸ ਨੇ ਪੁਲਿਸ ਕੋਲੋਂ ਇਨਸਾਫ਼ ਦੀ ਮੰਗ ਕੀਤੀ ਕਿ ਉਸ ਦਾ ਚੋਰੀ ਹੋਇਆ ਮੋਟਰਸਾਈਕਲ ਲੱਭ ਕੇ ਦਿੱਤਾ ਜਾਵੇ |
ਪਿਛਲੀ ਖ਼ਬਰ ਭਾਰੀ ਬਾਰਿਸ਼ ਕਾਰਨ ਮੌਸਮ ਹੋਇਆ ਸੁਹਾਵਣਾ, ਕਿਸਾਨਾਂ ਦੇ ਚਿਹਰਿਆਂ 'ਤੇ ਆਈ ਰੌਣਕ ਅਗਲੀ ਖ਼ਬਰ ਝੋਨੇ ਦੀ ਲਵਾਈ ਤੋਂ ਪਹਿਲਾਂ ਮੱਕੀ ਦੀ ਕਾਸ਼ਤ ਕਰ ਕੇ ਚੰਗਾ ਮੁਨਾਫ਼ਾ ਕਮਾ ਰਹੇ ਹਨ ਕਿਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।