ਫ਼ਿਰੋਜ਼ਪੁਰ, 17 ਜੂਨ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ ਦੇ ਸੀਨੀਅਰ ਪੁਲਿਸ ਕਪਤਾਨ ਭੁਪਿੰਦਰ ਸਿੰਘ ਸਿੱਧੂ, ਐੱਸ.ਪੀ ਮਨਜੀਤ ਸਿੰਘ ਦੀ ਨਿਗਰਾਨੀ ਹੇਠ ਫ਼ਿਰੋਜ਼ਪੁਰ ਸ਼ਹਿਰ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਪੁਲਿਸ ਵਲੋਂ ਸ਼ਹਿਰ ਦੇ ਚੱਪੇ ਚੱਪੇ 'ਤੇ ਗਸ਼ਤ ਕੀਤੀ ਜਾ ਰਹੀ ਹੈ | ਜਿਸ ਦੌਰਾਨ ਨਸ਼ਾ ਤਸਕਰਾਂ ਨੂੰ ਫੜਨ ਵਿਚ ਵੱਡੀ ਸਫਲਤਾ ਹਾਸਲ ਕੀਤੀ | ਜਾਣਕਾਰੀ ਦਿੰਦੇ ਹੋਏ ਸਿਟੀ ਥਾਣਾ ਦੇ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਹੈ ਕਿ ਸਮੇਤ ਪੁਲਿਸ ਪਾਰਟੀ ਦੁਆਰਾ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕੀਤਾ ਅਤੇ ਨਾਂਅ ਪਤਾ ਪੁੱਛਿਆ ਗਿਆ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ | ਜਿਸ ਦੀ ਤਲਾਸ਼ੀ ਕੀਤੀ ਗਈ ਤਾਂ ਤਲਾਸ਼ੀ ਦੌਰਾਨ 6.36 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਨੂੰ ਮੌਕੇ 'ਤੇ ਗਿ੍ਫਤਾਰ ਕੀਤਾ ਗਿਆ | ਸਿਟੀ ਥਾਣਾ ਦੇ ਇੰਸਪੈਕਟਰ ਪਰਮਜੀਤ ਸਿੰਘ ਨੇ ਗਿ੍ਫਤਾਰ ਕੀਤੇ ਸਿਕੰਦਰ ਪੁੱਤਰ ਜੱਗਾ ਵਾਸੀ ਪੁਰਾਣੀ ਸਬਜ਼ੀ ਮੰਡੀ ਬਗ਼ਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਤੇ 21/61/85 ਐਨ ਡੀ ਪੀ ਐੱਸ ਐਕਟ ਨਾਨ ਕਮਰਸ਼ੀਅਲ ਤਹਿਤ ਸਿਟੀ ਥਾਣਾ ਫ਼ਿਰੋਜ਼ਪੁਰ ਵਿੱਚ ਮੁਕੱਦਮਾ ਦਰਜ ਕੀਤਾ |