18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਦਾ ਫੋਕ ਟਰਬੀਨਿਟ ਗਰੁੱਪ ਵਲੋਂ ਯਾਤਰਾ ਕਮੇਟੀ ਦੇ ਸੇਵਾਦਾਰਾਂ ਨੂੰ ਦਸਤਾਰਾਂ ਭੇਟ

ਅਜੀਤ ਡੈਸਕ 18-06-2025
ਜ਼ੀਰਾ, 17 ਜੂਨ (ਪ੍ਰਤਾਪ ਸਿੰਘ ਹੀਰਾ)-ਪੂਰੀ ਦੁਨੀਆ ਵਿਚ ਆਪਣੀ ਪੁਰਾਤਨਸ਼ੈਲੀ 'ਚ ਪੰਜਾਬੀ ਸਭਿਆਚਾਰਕ ਗੀਤਾਂ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲੇ ਗਾਇਕ ਅਰਸ਼ ਰਿਆਜ, ਜੱਸੜ 47 ਅਤੇ ਪਰਵਾਜ਼ ਗਿੱਲ ਵਲੋਂ ਜ਼ੀਰਾ ਦੀ ਸ੍ਰੀ ਹਜ਼ੂਰ ਸਾਹਿਬ ਯਾਤਰਾ ਸੇਵਾ ਸੁਸਾਇਟੀ ਦੇ ਮੈਂਬਰਾਂ ਨੂੰ ਜ਼ੀਰਾ ਵਿਖੇ ਦਸਤਾਰਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਬਾਬਾ ਅਜੀਤ ਸਿੰਘ ਮਗਲਾਨੀ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਮਾਣਕ ਨੇ ਦੱਸਿਆ ਕਿ ਕੈਨੇਡਾ ਵਿਚ ਰਹਿੰਦੇ ਇਨ੍ਹਾਂ ਗਾਇਕਾਂ ਨੇ ਦਾ ਫੋਕ ਟਰਬੀਨਿਟ ਇਕ ਸੰਸਥਾ ਬਣਾਈ ਹੋਈ ਹੈ | ਵੱਖ-ਵੱਖ ਮਾਧਿਅਮ ਰਾਹੀਂ ਪੰਜਾਬੀ ਮਾਂ ਬੋਲੀ ਦੀ ਸੇਵਾ ਲੋਕਾਂ ਨੂੰ ਮਾਨ ਸਤਿਕਾਰ ਦਿੱਤਾ ਜਾਂਦਾ ਹੈ | ਇਸੇ ਲੜੀ ਤਹਿਤ ਪਿਛਲੇ 15 ਸਾਲਾਂ ਤੋਂ ਜ਼ੀਰਾ ਇਲਾਕੇ ਦੀਆਂ ਸੰਗਤਾਂ ਨੂੰ ਸ੍ਰੀ ਹਜ਼ੂਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਦੇ ਦਰਸ਼ਨ ਕਰਵਾਉਣ ਵਾਲੀ ਸੰਸਥਾ ਸ੍ਰੀ ਹਜ਼ੂਰ ਸਾਹਿਬ ਯਾਤਰਾ ਸੇਵਾ ਸੁਸਾਇਟੀ ਦੇ 18 ਮੈਂਬਰਾਂ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ | ਕਮੇਟੀ ਮੈਂਬਰਾਂ ਨੇ ਦੱਸਿਆ ਕਿ 21 ਜੂਨ ਨੂੰ ਗੁਰਦੁਆਰਾ ਸਿੰਘ ਸਭਾ ਜ਼ੀਰਾ ਤੋਂ 1313 ਪੱਖੇ ਗੁਰਦੁਆਰਾ ਸ੍ਰੀ ਲੰਗਰ ਸਾਹਿਬ ਹਜ਼ੂਰ ਸਾਹਿਬ ਲਈ ਭੇਜੇ ਜਾ ਰਹੇ ਹਨ ਅਤੇ 400 ਦੇ ਕਰੀਬ ਸੰਗਤਾਂ 28 ਜੂਨ ਨੂੰ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਣਗੀਆਂ ਅਤੇ 7 ਜੁਲਾਈ ਨੂੰ ਸੰਗਤਾਂ ਦੀ ਵਾਪਸੀ ਹੋਵੇਗੀ | ਇਸ ਮੌਕੇ ਅਜੀਤ ਸਿੰਘ, ਕੁਲਦੀਪ ਸਿੰਘ, ਗੁਰਿੰਦਰ ਸਿੰਘ, ਪ੍ਰਦੀਪ ਸਿੰਘ, ਬਲਸ਼ਿੰਦਰ ਸਿੰਘ, ਗਿਆਨ ਸਿੰਘ, ਜਗਬੀਰ ਸਿੰਘ, ਗੁਲਵਿੰਦਰ ਸਿੰਘ, ਦਵਿੰਦਰ ਸਿੰਘ, ਸੋਹਣ ਸਿੰਘ, ਗੁਰਜੰਟ ਸਿੰਘ, ਬਾਜ਼ ਸਿੰਘ, ਸੁਰਜੀਤ ਸਿੰਘ, ਪ੍ਰਤਾਪ ਸਿੰਘ ਠੇਕੇਦਾਰ, ਮੁਖ਼ਤਿਆਰ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੀ ਅਫ਼ੀਮ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਫਿੱਡਾ ਆਊਟ ਫਾਲ ਡਰੇਨ ਦੇ ਸਾਈਫ਼ਨ ਦੀ ਸਾਫ਼-ਸਫ਼ਾਈ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।