18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਢੇ ਤਿੰਨ ਮਹੀਨੇ ਫ਼ਿਰੋਜ਼ਪੁਰ ਪੁਲਿਸ ਵਲੋਂ ਅਰਬਾਂ ਰੁਪਏ ਦੇ ਨਸ਼ਿਆਂ ਅਤੇ ਹਥਿਆਰਾਂ ਸਮੇਤ 686 ਦੋਸ਼ੀ ਕਾਬੂ-ਡੀ.ਆਈ.ਜੀ. ਗਿੱਲ

ਅਜੀਤ ਡੈਸਕ 18-06-2025
ਫ਼ਿਰੋਜ਼ਪੁਰ, 17 ਜੂਨ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂਾ ਅਨੁਸਾਰ ਪੰਜਾਬ ਪੁਲਿਸ ਵਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਵਲੋਂ ਪਿਛਲੇ ਸਾਢੇ ਤਿੰਨ ਮਹੀਨਿਆਂ ਵਿਚ ਐੱਨ.ਡੀ.ਪੀ.ਐੱਸ ਐਕਟ ਤਹਿਤ 686 ਨਸ਼ਾ ਤਸਕਰਾਂ ਤੇ ਗੈਰ ਸਮਾਜੀ ਅਨਸਰਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ 534 ਮੁਕੱਦਮੇ ਦਰਜ ਕੀਤੇ ਹਨ | ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਫ਼ਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਫ਼ਿਰੋਜ਼ਪੁਰ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪਹਿਲੀ ਮਾਰਚ ਤੋਂ ਹੁਣ ਤੱਕ ਫ਼ਿਰੋਜ਼ਪੁਰ ਪੁਲਿਸ ਵਲੋਂ 79 ਕਿੱਲੋ 208 ਗਰਾਮ ਹੈਰੋਇਨ, 5 ਕਿੱਲੋ 720 ਗਰਾਮ ਅਫ਼ੀਮ, 592 ਕਿੱਲੋ 350 ਗਰਾਮ ਭੁੱਕੀ ਚੂਰਾ ਪੋਸਤ, 25 ਗਰਾਮ ਨਸ਼ੀਲਾ ਪਾਊਡਰ, 21977 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 78 ਲੱਖ 45 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵਲੋਂ 15 ਪਿਸਤੌਲ ਸਮੇਤ 9 ਮੈਗਜ਼ੀਨ ਤੇ 23 ਰੌਂਦ, 4 ਦੇਸੀ ਪਿਸਤੌਲ ਸਮੇਤ 4 ਰੌਂਦ, ਇਕ ਰਾਈਫ਼ਲ (315 ਬੋਰ) ਸਮੇਤ 58 ਕਾਰਤੂਸ, ਇਕ ਬੰਦੂਕ ਪੰਪ ਐਕਸ਼ਨ (12 ਬੋਰ) ਸਮੇਤ 49 ਕਾਰਤੂਸ, ਇਕ ਰਿਵਾਲਵਰ (32 ਬੋਰ) ਸਮੇਤ 2 ਕਾਰਤੂਸ ਸਣੇ ਕੁੱਲ 22 ਹਥਿਆਰ, 9 ਮੈਗਜ਼ੀਨ ਅਤੇ 136 ਕਾਰਤੂਸ ਬਰਾਮਦ ਕਰਕੇ 686 ਨਸ਼ਾ ਤਸਕਰਾਂ ਤੇ ਗੈਰ ਸਮਾਜੀ ਅਨਸਰਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ 534 ਮੁਕੱਦਮੇ ਦਰਜ ਕੀਤੇ ਹਨ | ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ |
ਪਿਛਲੀ ਖ਼ਬਰ 8 ਗਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ ਅਗਲੀ ਖ਼ਬਰ ਮਾਰ ਦੇਣ ਦੀ ਨੀਅਤ ਨਾਲ ਕੀਤੀ ਸਿੱਧੀ ਫਾਇਰਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।