18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

8 ਗਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

ਅਜੀਤ ਡੈਸਕ 18-06-2025
ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ ਸੰਧੂ)- ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਕੇ ਥਾਣਾ ਗੁਰੂਹਰਸਹਾਏ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਨਾ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਕੋਹਰ ਸਿੰਘ ਵਾਲਾ ਚੌਂਕ ਗੁਰੂਹਰਸਹਾਏ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਸ਼ਾਰਾ ਕਰਕੇ ਗੱਡੀ ਰੁਕਵਾਈ ਅਤੇ ਸੂਚਨਾ ਦਿੱਤੀ ਕਿ ਬਲਵਿੰਦਰ ਸਿੰਘ ਜੋ ਬਾਹਰੋਂ ਹੈਰੋਇਨ ਲਿਆ ਕੇ ਗੁਰੂਹਰਸਹਾਏ ਅਤੇ ਆਸ ਪਾਸ ਦੇ ਪਿੰਡਾਂ ਵਿਚ ਵੇਚਣ ਦਾ ਆਦੀ ਹੈ | ਇਹ ਅਕਸਰ ਹੀ ਕਬਰਸਤਾਨ ਗੁਰੂਹਰਸਹਾਏ ਹੈਰੋਇਨ ਸੇਲ ਕਰਦਾ ਆ ਰਿਹਾ ਹੈ ਅਤੇ ਅੱਜ ਵੀ ਇਹ ਕਬਰਸਤਾਨ ਗੁਰੂਹਰਸਹਾਏ ਬਾਬੇ ਦੀ ਜਗ੍ਹਾ ਲਾਗੇ ਬੈਠਾ ਹੈਰੋਇਨ ਸੇਲ ਕਰਨ ਲਈ ਆਪਣੇ ਗਾਹਕਾਂ ਦਾ ਇੰਤਜ਼ਾਰ ਕੇ ਰਿਹਾ ਹੈ | ਅਗਰ ਇਸ 'ਤੇ ਹੁਣੇ ਰੇਡ ਕੀਤਾ ਜਾਵੇ ਤਾਂ ਇਹ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ | ਉਹਨਾਂ ਦੱਸਿਆ ਕਿ ਇਤਲਾਹ ਠੋਸ ਤੇ ਭਰੋਸੇਯੋਗ ਹੋਣ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਬਲਵਿੰਦਰ ਸਿੰਘ ਪੁੱਤਰ ਮੰਦਾ ਸਿੰਘ ਵਾਸੀ ਝਾਵਲਾ ਨੂੰ ਕਾਬੂ ਕੀਤਾ ਗਿਆ | ਜਿਸ ਕੋਲੋਂ ਤਲਾਸ਼ੀ ਦੌਰਾਨ 8 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
ਪਿਛਲੀ ਖ਼ਬਰ ਮੱਖੂ-ਅੰਮਿ੍ਤਸਰ ਨੈਸ਼ਨਲ ਹਾਈਵੇ 'ਤੇ ਪੈਂਦਾ ਰੇਲਵੇ ਫਾਟਕ 18 ਤੋਂ 21 ਜੂਨ ਤੱਕ ਰਹੇਗਾ ਬੰਦ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਢੇ ਤਿੰਨ ਮਹੀਨੇ ਫ਼ਿਰੋਜ਼ਪੁਰ ਪੁਲਿਸ ਵਲੋਂ ਅਰਬਾਂ ਰੁਪਏ ਦੇ ਨਸ਼ਿਆਂ ਅਤੇ ਹਥਿਆਰਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।