18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਹਰਿਦੁਆਰ ਲਈ ਵਿਸ਼ੇਸ਼ ਗੱਡੀ ਅੱਜ ਹੋਵੇਗੀ ਰਵਾਨਾ-ਰਾਜਾ ਕੁਮਾਰ

ਅਜੀਤ ਡੈਸਕ 18-06-2025
ਗੁਰੂਹਰਸਹਾਏ, 17 ਜੂਨ (ਕਪਿਲ ਕੰਧਾਰੀ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਕੌਮੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਮੇਸ਼ਾ ਹੀ ਸਰਹੱਦੀ ਇਲਾਕੇ ਦੇ ਲੋਕਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ | ਉਨ੍ਹਾਂ ਵਲੋਂ ਜਿੱਥੇ ਸਰਹੱਦੀ ਜ਼ਿਲੇ੍ਹ ਦੇ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਫ਼ਿਰੋਜ਼ਪੁਰ ਤੋਂ ਸ੍ਰੀ ਨਾਂਦੇੜ ਹਜ਼ੂਰ ਸਾਹਿਬ ਲਈ ਗੱਡੀ ਚਲਾਉਣ ਨੂੰ ਪੂਰਾ ਕੀਤਾ ਹੈ | ਉੱਥੇ ਹੀ ਉਨ੍ਹਾਂ ਵਲੋਂ ਇਕ ਹੋਰ ਗੱਡੀ ਹਰ ਬੁੱਧਵਾਰ ਫ਼ਿਰੋਜ਼ਪੁਰ ਤੋਂ ਹਰਿਦੁਆਰ ਲਈ ਰਾਤ 10:43 ਵਜੇ ਚਲਾ ਕੇ ਪੂਰਾ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਣਾ ਗੁਰਮੀਤ ਸਿੰਘ ਸੋਢੀ ਦੇ ਸਿਆਸੀ ਸਕੱਤਰ ਰਾਜਾ ਕੁਮਾਰ ਨੇ ਇੱਥੇ ਕੀਤਾ | ਉਨ੍ਹਾਂ ਕਿਹਾ ਕਿ ਰਾਣਾ ਸੋਢੀ ਵਲੋਂ ਇਨ੍ਹਾਂ ਸਪੈਸ਼ਲ ਗੱਡੀਆਂ ਨੂੰ ਚਲਾਉਣ ਲਈ ਕੇਂਦਰ ਮੰਤਰੀ ਅਸ਼ਵਨੀ ਵੈਸ਼ਨਵ ਕੋਲ ਇਹ ਮੁੱਦਾ ਚੁੱਕਿਆ ਸੀ | ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਰੋਜ਼ਪੁਰ ਸਰਹੱਦੀ ਜ਼ਿਲ੍ਹੇ ਦੇ ਲੋਕਾਂ ਨੂੰ ਇਹ ਤੋਹਫ਼ਾ ਦਿੱਤਾ ਹੈ | ਉਨ੍ਹਾਂ ਫ਼ਿਰੋਜ਼ਪੁਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅੱਜ ਵੱਧ ਤੋਂ ਵੱਧ ਲੋਕ ਪੁੱਜ ਕੇ ਇਸ ਹਰਿਦੁਆਰ ਜਾਣ ਵਾਲੀ ਗੱਡੀ 'ਤੇ ਫੁੱਲਾਂ ਦੀ ਵਰਖਾ ਕਰਨ | ਰਾਜਾ ਕੁਮਾਰ ਨੇ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਾ ਵਿਸ਼ੇਸ਼ ਧੰਨਵਾਦ ਕੀਤਾ, ਜੋ ਸਮੇਂ-ਸਮੇਂ ਸਿਰ ਫ਼ਾਜ਼ਿਲਕਾ ਇਲਾਕੇ ਦੀਆਂ ਮੁਸ਼ਕਲਾਂ ਨੂੰ ਸੁਣਦੇ ਹੱਲ |
ਪਿਛਲੀ ਖ਼ਬਰ ਪਿੰਡ ਦਿਲਾ ਰਾਮ ਵਿਖੇ ਸਾਲਾਨਾ ਜੋੜ ਮੇਲਾ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਮੱਖੂ-ਅੰਮਿ੍ਤਸਰ ਨੈਸ਼ਨਲ ਹਾਈਵੇ 'ਤੇ ਪੈਂਦਾ ਰੇਲਵੇ ਫਾਟਕ 18 ਤੋਂ 21 ਜੂਨ ਤੱਕ ਰਹੇਗਾ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।