18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸਿਹਤ ਵਿਭਾਗ ਵਲੋਂ ਕੋਵਿਡ-19 ਸੰਬੰਧੀ ਸਲਾਹਕਾਰੀ ਜਾਰੀ

ਅਜੀਤ ਡੈਸਕ 18-06-2025
ਫ਼ਿਰੋਜ਼ਪੁਰ, 17 ਜੂਨ (ਅਜੀਤ ਬਿਊਰੋ)-ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦੇ ਮਾਮਲਿਆਂ ਸੰਬੰਧੀ ਸਿਹਤ ਸਲਾਹਕਾਰੀ ਜਾਰੀ ਕੀਤੀ ਗਈ ਹੈ | ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਦੇਸ਼ ਦੇ ਕੁੱਝ ਹਿੱਸਿਆਂ ਵਿੱਚ ਕੋਵਿਡ-19 ਮਾਮਲਿਆਂ ਵਿਚ ਹਲਕਾ ਵਾਧਾ ਦੇਖਣ ਵਿੱਚ ਆਇਆ ਹੈ | ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਲੋਕਾਂ ਦੀ ਸੁਰੱਖਿਆ ਲਈ ਐਡਵਾਈਜ਼ਰੀ ਜਾਰੀ ਕੀਤੀ ਜਾਂਦੀ ਹੈ | ਹਾਲਾਂਕਿ, ਪੰਜਾਬ ਰਾਜ ਵਿਚ ਸਥਿਤੀ ਨਿਯੰਤਰਨ ਹੇਠ ਹੈ ਅਤੇ ਸਿਹਤ ਵਿਭਾਗ ਪੂਰੀ ਤਿਆਰੀ ਵਿਚ ਹੈ | ਫਿਰ ਵੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸੰਕਰਮਣ ਦੇ ਫੈਲਾਅ ਨੂੰ ਰੋਕਣ ਲਈ ਮੁੱਢਲੀ ਸੁਰੱਖਿਆ ਸਾਵਧਾਨੀਆਂ ਜ਼ਰੂਰ ਅਪਣਾਉਣ | ਉਨ੍ਹਾਂ ਦੱਸਿਆ ਕਿ ਵੱਡੀ ਉਮਰ ਦੇ ਵਿਅਕਤੀ, ਗਰਭਵਤੀ ਮਹਿਲਾਵਾਂ, ਬਿਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮਰੱਥਾ ਵਾਲੇ ਲੋਕ ਭੀੜ ਭਾੜ ਵਾਲੀਆਂ ਜਾਂ ਬੰਦ ਥਾਵਾਂ 'ਤੇ ਮਾਸਕ ਜ਼ਰੂਰ ਪਾ ਕੇ ਰੱਖਣ | ਸਿਹਤ ਮੁਲਾਜ਼ਮਾਂ ਨੂੰ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮਾਸਕ ਪਹਿਨਣ ਅਤੇ ਕੋਵਿਡ-ਉਚਿਤ ਵਿਹਾਰ ਦੀ ਪਾਲਨਾ ਕਰਨ | ਖੰਘਣ ਜਾਂ ਛਿੱਕਣ ਸਮੇਂ ਆਪਣੇ ਮੂੰਹ ਅਤੇ ਨੱਕ ਨੂੰ ਰੁਮਾਲ, ਟਿਸ਼ੂ ਜਾਂ ਕੋਹਣੀ ਦੇ ਮੋੜ ਨਾਲ ਢੱਕੋਂ | ਜੇਕਰ ਬੁਖ਼ਾਰ, ਖੰਘ, ਜਾਂ ਸਾਹ ਲੈਣ ਵਿਚ ਦਿੱਕਤ ਹੈ ਤਾਂ ਮਾਸਕ ਪਹਿਨੋ ਅਤੇ ਤੁਰੰਤ ਡਾਕਟਰ ਨੂੰ ਵਿਖਾਓ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੀੜ-ਭਾੜ ਵਾਲੀਆਂ ਜਾਂ ਘੱਟ ਹਵਾਦਾਰ ਥਾਵਾਂ ਤੋਂ ਬਚੋ, ਖ਼ਾਸ ਕਰਕੇ ਜੇ ਤੁਹਾਨੂੰ ਪਹਿਲਾਂ ਤੋਂ ਕੋਈ ਸਿਹਤ ਸਮੱਸਿਆ ਹੈ | ਬਿਨਾਂ ਹੱਥ ਧੋਤੇ ਆਪਣੇ ਚਿਹਰੇ, ਮੂੰਹ ਜਾਂ ਅੱਖਾਂ ਨੂੰ ਨਾਂ ਛੂਹੋ | ਸਰਵਜਨਕ ਥਾਵਾਂ 'ਤੇ ਥੁੱਕਣ ਤੋਂ ਬਚੋ | ਸਵੈ-ਉਪਚਾਰ ਨਾ ਕਰੋ, ਖ਼ਾਸ ਕਰਕੇ ਸਾਹ ਸਬੰਧੀ ਲੱਛਣਾਂ ਲਈ, ਹਮੇਸ਼ਾ ਡਾਕਟਰੀ ਸਲਾਹ ਲਵੋ |
ਪਿਛਲੀ ਖ਼ਬਰ ਡੇਂਗੂ ਮਲੇਰੀਆ ਤੋਂ ਬਚਾਓ ਸੰਬੰਧੀ ਅੰਤਰ ਵਿਭਾਗੀ ਕਮੇਟੀ ਦੀ ਹੋਈ ਮੀਟਿੰਗ ਅਗਲੀ ਖ਼ਬਰ ਪਿੰਡ ਦਿਲਾ ਰਾਮ ਵਿਖੇ ਸਾਲਾਨਾ ਜੋੜ ਮੇਲਾ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।