ਨਸ਼ੀਲੇ ਕੈਪਸੂਲਾਂ ਸਮੇਤ 1 ਵਿਅਕਤੀ ਕਾਬੂ
ਅਜੀਤ ਡੈਸਕ
19-06-2025
ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ 135 ਖੁੱਲ੍ਹੇ ਲਾਲ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਕਰਮਚਾਰੀਆਂ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਰਵਾਨਾ ਸਨ ਤਾਂ ਅਬੋਹਰ ਫ਼ਾਜ਼ਿਲਕਾ ਮੇਨ ਰੋਡ ਸੇਮ-ਨਾਲ਼ੇ ਦੀ ਪਟੜੀ 'ਤੇ ਲਿੰਕ ਰੋਡ ਘੱਲੂ ਨੇੜੇ ਨਹਿਰੀ ਪਾਣੀ ਲਗਾਉਣ ਲਈ ਬਣੀ ਪੁਲੀ ਨੇੜੇ ਗੁਰਪ੍ਰੀਤ ਸਿੰਘ ਉਰਫ਼ ਪੁੱਤਰ ਸਵਰਨ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਪਿੰਡ ਘੱਲੂ ਗੋਪੀ ਨੂੰ ਖੁੱਲ੍ਹੇ ਲਾਲ ਨਸ਼ੀਲੇ ਕੁੱਲ 135 ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |