27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਅਰਨੀਵਾਲਾ 'ਚ ਨਸ਼ਾ ਤਸਕਰ ਦੇ ਘਰ 'ਤੇ ਚਲਾਇਆ ਬੁਲਡੋਜ਼ਰ <br/>

ਅਜੀਤ ਡੈਸਕ 19-06-2025
ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ ਫ਼ਾਜ਼ਿਲਕਾ ਦੀ ਅਗਵਾਈ ਹੇਠ ਫ਼ਾਜ਼ਿਲਕਾ ਪੁਲਿਸ ਵਲ਼ੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਮੁਹਿੰਮ ਦੇ ਤਹਿਤ ਅੱਜ ਫ਼ਾਜ਼ਿਲਕਾ ਪੁਲਿਸ ਵਲ਼ੋਂ ਥਾਣਾ ਅਰਨੀਵਾਲਾ ਦੇ ਨਸ਼ਾ ਤਸਕਰ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਉਰਫ਼ ਦਾਰਾ ਸਿੰਘ ਵਾਸੀ ਅਰਨੀਵਾਲਾ ਅਤੇ ਉਸ ਦੀ ਪਤਨੀ ਅਮਰਜੀਤ ਕੌਰ ਦੇ ਘਰ ਨੂੰ ਢਾਹਿਆ ਗਿਆ ਹੈ, ਜੋ ਦੋਨੋਂ ਪਤੀ ਪਤਨੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਜਿਨ੍ਹਾਂ ਨੇ ਪੰਚਾਇਤੀ ਜਗਾ 'ਤੇ ਨਜਾਇਜ਼ ਉਸਾਰੀ ਵੀ ਕੀਤੀ ਹੋਈ ਸੀ | ਸਿਵਲ ਪ੍ਰਸ਼ਾਸਨ ਵਲ਼ੋਂ ਪੁਲਿਸ ਸੁਰੱਖਿਆ ਮੰਗੇ ਜਾਣ 'ਤੇ ਗੁਰਮੀਤ ਸਿੰਘ ਐੱਸ.ਐੱਸ.ਪੀ ਨੇ ਮੌਕੇ 'ਤੇ ਪੁੱਜ ਕੇ ਇਨ੍ਹਾਂ ਨਸ਼ਾ ਤਸਕਰਾਂ ਦੇ ਘਰ ਨੂੰ ਢਾਹੁਣ ਦੀ ਕਾਰਵਾਈ ਮੁਕੰਮਲ ਕੀਤੀ ਗਈ | ਨਸ਼ਾ ਤਸਕਰ ਜੋਗਿੰਦਰ ਸਿੰਘ ਅਤੇ ਉਸ ਦੀ ਪਤਨੀ ਖ਼ਿਲਾਫ਼ ਪਹਿਲਾਂ ਵੀ ਕਈ ਮੁਕੱਦਮੇ ਵੱਖ-ਵੱਖ ਧਰਾਵਾਂ ਹੇਠ ਥਾਣਾ ਅਰਨੀਵਾਲਾ ਵਿਚ ਦਰਜ ਹਨ | ਐੱਸ.ਐੱਸ.ਪੀ ਫ਼ਾਜ਼ਿਲਕਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਤਰ੍ਹਾਂ ਦੇ ਸਮਾਜ ਵਿਰੋਧੀ ਧੰਦੇ ਵਿਚ ਜੋ ਵੀ ਕੋਈ ਨਸ਼ਾ ਤਸਕਰ ਸ਼ਾਮਲ ਹੋਵੇਗਾ, ਉਸ ਦਾ ਇਹੀ ਹਸ਼ਰ ਹੋਵੇਗਾ | ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਹੁੰਦੀਆਂ ਰਹਿਣਗੀਆਂ | ਇਸ ਤੋਂ ਪਹਿਲਾਂ ਫ਼ਾਜ਼ਿਲਕਾ ਪੁਲਿਸ ਵਲ਼ੋਂ ਵੀ 04 ਨਸ਼ਾ ਤਸਕਰਾਂ ਦੇ ਘਰ ਢਾਹੁਣ ਦੀਆਂ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ | ਨਸ਼ਾ ਤਸਕਰਾਂ ਦੇ ਖ਼ਿਲਾਫ਼ ਹਰ ਪੱਖੋਂ ਜੰਗ ਨੂੰ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉੱਥੇ ਹੀ ਨਸ਼ਾ ਕਰਨ ਦੇ ਆਦੀ ਨੌਜਵਾਨਾਂ ਦੀ ਜ਼ਿੰਦਗੀ ਬਚਾਉਣ ਲਈ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਵੀ ਕਰਵਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਇਕ ਵਿਅਕਤੀ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਹੈਰੋਇਨ ਸਮੇਤ 4 ਵਿਅਕਤੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।