27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

12 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

ਅਜੀਤ ਡੈਸਕ 19-06-2025

ਤਲਵੰਡੀ ਭਾਈ, 18 ਜੂਨ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਤਲਵੰਡੀ ਭਾਈ ਤੋਂ ਹਰਾਜ ਪਿੰਡ ਨੂੰ ਜਾਂਦੀ ਲਿੰਕ ਰੋਡ ਨੇੜੇ ਵਾਟਰ ਵਰਕਸ ਦੀ ਪੁਰਾਣੀ ਟੈਂਕੀ 'ਤੇ ਰੇਡ ਕਰਕੇ ਲਖਵੀਰ ਸਿੰਘ ਉਰਫ਼ ਕਾਕਾ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਅਜੀਤ ਨਗਰ ਤਲਵੰਡੀ ਭਾਈ ਨੂੰ ਕਾਬੂ ਕਰਕੇ ਉਸ ਪਾਸੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮ ਲਖਵੀਰ ਸਿੰਘ ਉਰਫ਼ ਕਾਕਾ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਅਜੀਤ ਨਗਰ, ਤਲਵੰਡੀ ਭਾਈ ਖ਼ਿਲਾਫ਼ ਥਾਣਾ ਤਲਵੰਡੀ ਭਾਈ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |

ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਸਰਗਰਮੀਆਂ ਜਾਰੀ <br/> ਅਗਲੀ ਖ਼ਬਰ ਆਸ਼ੂ ਮੌਂਗਾ ਕਤਲ ਮਾਮਲੇ 'ਚ ਲੋੜੀਂਦੇ 2 ਦੋਸ਼ੀ ਹਥਿਆਰਾਂ ਤੇ ਚਿੱਟੇ ਸਮੇਤ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।