27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

7 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

ਅਜੀਤ ਡੈਸਕ 19-06-2025

ਮੱਖੂ, 18 ਜੂਨ (ਵਰਿੰਦਰ ਮਨਚੰਦਾ)-ਨਸ਼ਿਆਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਮੱਖੂ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਕਾਬੂ ਕਰਕੇ 7 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੱਖੂ ਸ਼ਹਿਰ ਤੋਂ ਟੀ-ਪੁਆਇੰਟ ਸੂਦਾਂ ਨੂੰ ਜਾ ਰਹੀ ਸੀ ਤਾਂ ਰਸਤੇ 'ਚ ਖੱਬੇ ਹੱਥ ਕਬਰਸਤਾਨ ਸੂਦਾਂ ਪਾਸ ਪੁੱਜੀ ਤਾਂ ਵਕਤ ਰਾਤ ਕਰੀਬ 8.25 ਵਜੇ ਕਬਰਸਤਾਨ ਦੇ ਅੰਦਰੋਂ ਇਕ ਮੋਨਾ ਵਿਅਕਤੀ ਪੈਦਲ ਆਉਂਦਾ ਗੱਡੀ ਦੀਆਂ ਲਾਈਟਾਂ 'ਚ ਦਿਖਾਈ ਦਿੱਤਾ, ਜਿਸ ਨੇ ਆਪਣਾ ਨਾਮ ਅਸ਼ੋਕ ਵਾਸੀ ਪੀਰ ਮੁਹੰਮਦ ਦੱਸਿਆ, ਜਿਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ |

ਪਿਛਲੀ ਖ਼ਬਰ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰਨ ਦੇ ਦੋਸ਼ਾਂ ਹੇਠ ਅਣਪਛਾਤੇ ਸਮੇਤ 4 ਨਾਮਜ਼ਦ <br/> ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਸਰਗਰਮੀਆਂ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।