28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਫ਼ਿਰੋਜ਼ਪੁਰ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ 'ਚ ਬੀ.ਏ. ਕੰਪਿਊਟਰ ਸਾਇੰਸ ਕੋਰਸ ਦੀ ਸ਼ੁਰੂਆਤ-ਦਾਖ਼ਲੇ ਸ਼ੁਰੂ <br/>

ਅਜੀਤ ਡੈਸਕ 19-06-2025
ਫ਼ਿਰੋਜ਼ਪੁਰ, 18 ਜੂਨ (ਅਜੀਤ ਬਿਊਰੋ)-ਮੋਗਾ ਰੋਡ 'ਤੇ ਸਥਿਤ ਫ਼ਿਰੋਜ਼ਪੁਰ ਕਾਲਜ ਆਫ਼ ਇੰਜੀਨਿਰਿੰਗ ਐਂਡ ਟੈਕਨਾਲੋਜੀ ਵਲੋਂ ਸਿੱਖਿਆ ਖੇਤਰ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ | ਕਾਲਜ ਕਮੇਟੀ ਵਲੋਂ ਜਾਣਕਾਰੀ ਦਿੱਤੀ ਗਈ ਕਿ ਹੁਣ ਇੱਥੇ ਬੀ.ਏ. ਕੰਪਿਊਟਰ ਸਾਇੰਸ ਕੋਰਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਦਾਖ਼ਲੇ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਹੈ | ਕਾਲਜ ਦੇ ਚੇਅਰਮੈਨ ਹੀਰਾ ਲਾਲ ਸ਼ਰਮਾ ਨੇ ਦੱਸਿਆ ਕਿ ਇਹ ਸਾਰੇ ਫ਼ਿਰੋਜ਼ਪੁਰ ਖੇਤਰ ਲਈ ਮਾਣ ਵਾਲੀ ਗੱਲ ਹੈ ਕਿ ਹੁਣ ਇੱਥੋਂ ਦੇ ਵਿਦਿਆਰਥੀਆਂ ਨੂੰ ਕੰਪਿਊਟਰ ਸਾਇੰਸ ਵਰਗੇ ਆਧੁਨਿਕ ਅਤੇ ਰੋਜ਼ਗਾਰ ਮੁਖੀ ਕੋਰਸ ਲਈ ਦੂਰ ਜਾਣ ਦੀ ਲੋੜ ਨਹੀਂ ਪਵੇਗੀ | ਉਨ੍ਹਾਂ ਦੱਸਿਆ ਕਿ ਕਾਲਜ ਵਿਚ ਪਹਿਲਾਂ ਤੋਂ ਹੀ ਬੀ.ਸੀ.ਏ., ਬੀ.ਕਾਮ., ਬੀ.ਐੱਸ.ਸੀ. ਆਈ.ਟੀ., ਐਮ.ਕਾਮ., ਪੀ.ਜੀ.ਡੀ.ਸੀ.ਏ. ਅਤੇ ਆਈ.ਟੀ.ਆਈ. ਦੇ ਤਹਿਤ ਇਲੈਕਟ੍ਰੀਸ਼ਨ, ਕੋਪਾ, ਵੈਲਡਰ, ਡੀਜ਼ਲ ਮਕੈਨਿਕ ਵਰਗੇ ਕੋਰਸ ਚੱਲ ਰਹੇ ਹਨ, ਜਿਨ੍ਹਾਂ ਵਿਚ ਵਿਦਿਆਰਥੀਆਂ ਦੀ ਚੰਗੀ ਹਿੱਸੇਦਾਰੀ ਰਹੀ ਹੈ | ਕਾਲਜ ਕਮੇਟੀ ਦੇ ਸਕੱਤਰ ਸ਼ਿਵਮ ਸ਼ਰਮਾ ਨੇ ਦੱਸਿਆ ਕਿ ਬੀ.ਏ. ਕੰਪਿਊਟਰ ਸਾਇੰਸ ਕੋਰਸ ਸ਼ਾਮਲ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਤਕਨੀਕੀ ਖੇਤਰ ਵਿਚ ਮਜ਼ਬੂਤ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਇਸ ਕੋਰਸ ਰਾਹੀਂ ਵਿਦਿਆਰਥੀ ਭਵਿੱਖ ਵਿਚ ਸਾਫ਼ਟਵੇਅਰ ਡਿਵੈਲਪਮੈਂਟ, ਡਾਟਾ ਐਨਾਲਿਸਿਸ, ਵੈੱਬ ਡਿਜ਼ਾਈਨਿੰਗ ਆਦਿ ਖੇਤਰਾਂ ਵਿਚ ਕਰੀਅਰ ਬਣਾ ਸਕਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਕਾਲਜ ਵਿਚ ਅਨੁਭਵੀ ਸਟਾਫ਼ ਅਤੇ ਆਧੁਨਿਕ ਲੈਬ ਦੀ ਸੁਵਿਧਾ ਵੀ ਉਪਲਬਧ ਕਰਵਾਈ ਗਈ ਹੈ, ਜਿਸ ਰਾਹੀਂ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਮਿਲੇਗੀ | ਸ਼ਰਮਾ ਨੇ ਦੱਸਿਆ ਕਿ ਸਭ ਤੋਂ ਵੱਡੀ ਉਪਲਬਧੀ ਇਹ ਹੈ ਕਿ ਫ਼ਿਰੋਜ਼ਪੁਰ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤਰ ਵਿਚ ਬੀ.ਏ. ਕੰਪਿਊਟਰ ਸਾਇੰਸ ਕੋਰਸ ਦੀ ਸੁਵਿਧਾ ਪਹਿਲਾਂ ਨਹੀਂ ਸੀ, ਜਿਸ ਨੂੰ ਹੁਣ ਉਨ੍ਹਾਂ ਦੇ ਸੰਸਥਾਨ ਨੇ ਉਪਲਬਧ ਕਰਵਾ ਕੇ ਸਿੱਖਿਆ ਜਗਤ ਵਿਚ ਇਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ |

ਪਿਛਲੀ ਖ਼ਬਰ ਥਾਣਾ ਕੁੱਲਗੜ੍ਹੀ ਦੀ ਪੁਲਿਸ ਅਤੇ ਪਿੰਡ ਵਾਸੀਆਂ ਨੇ ਜ਼ਮੀਨ ਦੇ ਝਗੜੇ ਦਾ ਰਾਜ਼ੀਨਾਮਾ ਕਰਵਾਇਆ <br/> ਅਗਲੀ ਖ਼ਬਰ ਜੀਵਨ ਮੱਲ ਸਕੂਲ ਜ਼ੀਰਾ ਵਿਖੇ ਮੁਫ਼ਤ ਯੋਗ ਕੈਂਪ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।