29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਨਹੀਂ ਕਰਾਂਗੇ ਸਸਕਾਰ-ਪਰਿਵਾਰਕ ਮੈਂਬਰ <br/>

ਅਜੀਤ ਡੈਸਕ 19-06-2025
-ਮਾਮਲਾ ਬੀਤੇ ਦਿਨੀਂ ਗੋਲੀ ਮਾਰ ਕੇ ਕਤਲ ਕੀਤੇ ਕਰਮਨਜੋਤ ਸਿੰਘ ਦਾ-

ਮੱਲਾਂਵਾਲਾ, 18 ਜੂਨ (ਗੁਰਦੇਵ ਸਿੰਘ)-ਬੀਤੀ 16 ਜੂਨ ਨੂੰ ਥਾਣਾ ਮੱਲਾਂਵਾਲਾ ਅਧੀਨ ਆਉਂਦੇ ਪਿੰਡ ਭਾਗੋ ਕੇ ਦੀ ਬਸਤੀ ਗੁਰੂ ਤੇਗ਼ ਬਹਾਦਰ ਨਗਰ ਵਿਖੇ ਅੱਧਾ ਮਰਲਾ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਚੱਲੀ ਗੋਲੀ 'ਚ ਇਕ 17 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ, ਜਦਕਿ 2 ਵਿਅਕਤੀ ਜ਼ਖ਼ਮੀ ਹੋ ਗਏ ਸਨ | ਅੱਜ ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਲੈਣ ਲਈ ਮਿ੍ਤਕ ਦੇਹ ਦਾ ਅੰਤਿਮ ਸਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਮਿ੍ਤਕ ਕਰਮਨਜੋਤ ਸਿੰਘ ਦੇ ਪਿਤਾ ਗੁਰਪ੍ਰੀਤ ਸਿੰਘ ਅਤੇ ਦਾਦਾ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਓਨੀ ਦੇਰੀ ਤੱਕ ਮਿ੍ਤਕ ਦੇਹ ਦਾ ਅੰਤਿਮ ਸਸਕਾਰ ਨਹੀਂ ਕਰਨਗੇ, ਜਦੋਂ ਤੱਕ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਸਾਨੂੰ ਇਨਸਾਫ਼ ਨਹੀਂ ਮਿਲ ਜਾਂਦਾ | ਪਰਿਵਾਰਕ ਮੈਂਬਰਾਂ ਵਲੋਂ ਮਿ੍ਤਕ ਦੇਹ ਨੂੰ ਫ਼ਰੀਦਕੋਟ ਵਿਖੇ ਰਖਵਾ ਦਿੱਤਾ ਗਿਆ ਹੈ | ਪਰਿਵਾਰਕ ਮੈਂਬਰਾਂ ਨੇ ਖ਼ਦਸ਼ਾ ਜ਼ਾਹਿਰ ਕੀਤਾ ਕਿ ਕੇਸ ਨੂੰ ਸਿਆਸੀ ਸ਼ਹਿ ਹੇਠ ਦਬਾਅ ਕੇ ਲਟਕਾਇਆ ਜਾ ਰਿਹਾ ਹੈ | ਓਧਰ ਇਸ ਸਬੰਧ 'ਚ ਜਦ ਥਾਣਾ ਮੱਲਾਂਵਾਲਾ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ, ਜਿਨ੍ਹਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ |

ਪਿਛਲੀ ਖ਼ਬਰ ਫ਼ਾਜ਼ਿਲਕਾ 'ਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਅਭਿਆਸ ਸੈਸ਼ਨ ਕਰਵਾਇਆ <br/> ਅਗਲੀ ਖ਼ਬਰ ਭਾਰਤ-ਪਾਕਿ ਸਰਹੱਦ ਦੀ ਜ਼ੀਰੋ ਲਾਈਨ 'ਤੇ ਅੱਜ ਲੱਗੇਗਾ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।