02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਡਿਪਟੀ ਕਮਿਸ਼ਨਰ ਵਲੋਂ ਅਰਨੀਵਾਲਾ ਸਬ ਤਹਿਸੀਲ ਦਾ ਅਚਾਨਕ ਦੌਰਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਅਜੀਤ ਡੈਸਕ 20-06-2025
ਫ਼ਾਜ਼ਿਲਕਾ, 19 ਜੂਨ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅਚਾਨਕ ਮੰਡੀ ਅਰਨੀਵਾਲਾ ਵਿਖੇ ਸਬ ਤਹਿਸੀਲ ਦਫ਼ਤਰ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਇੱਥੇ ਵੱਖ-ਵੱਖ ਸਰਕਾਰੀ ਕੰਮਾਂ ਲਈ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਨਾਗਰਿਕ ਸੇਵਾਵਾਂ ਲੈਣ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇਸ ਮੌਕੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸਰਕਾਰੀ ਦਫ਼ਤਰਾਂ ਵਿਚ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਾ ਆਵੇ | ਉਨ੍ਹਾਂ ਨੇ ਨਾਇਬ ਤਹਿਸੀਲਦਾਰ ਅਰਨੀਵਾਲਾ ਨੂੰ ਹਦਾਇਤ ਕੀਤੀ ਕਿ ਰਜਿਸਟਰੀਆਂ ਸਮੇਤ ਮਾਲ ਵਿਭਾਗ ਨਾਲ ਸੰਬੰਧਿਤ ਹੋਰ ਸੇਵਾਵਾਂ ਲੈਣ ਵਿਚ ਕਿਸੇ ਵੀ ਨਾਗਰਿਕ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ | ਇਸੇ ਤਰ੍ਹਾਂ ਉਨ੍ਹਾਂ ਨੇ ਕਿਹਾ ਕਿ ਫ਼ਰਦ ਕੇਂਦਰ ਅਤੇ ਸੇਵਾ ਕੇਂਦਰ ਤੋਂ ਵੀ ਨਾਗਰਿਕ ਸੇਵਾਵਾਂ ਲੈਣ ਵਿਚ ਕਿਸੇ ਵਿਅਕਤੀ ਨੂੰ ਮੁਸ਼ਕਿਲ ਪੇਸ਼ ਨਾ ਆਵੇ, ਇਸ ਲਈ ਸਾਰੇ ਵਿਭਾਗ ਲੋਕ ਪੱਖੀ ਪਹੁੰਚ ਅਪਣਾਉਂਦੇ ਹੋਏ ਆਪਣੀ ਡਿਊਟੀ ਨਿਭਾਉਣ | ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਦਫ਼ਤਰ ਵਿਚ ਆਮ ਲੋਕਾਂ ਨੂੰ ਕੋਈ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪਿਆ ਤਾਂ ਇਸ ਲਈ ਸਬੰਧਿਤ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਐਸ ਡੀ ਐਮ ਫ਼ਾਜ਼ਿਲਕਾ ਵੀਰਪਾਲ ਕੌਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਿਸ਼ਾਨਦੇਹੀ ਕਰਵਾ ਕੇ ਜ਼ਮੀਨ ਦੀ ਵੱਟ ਪਾਉਣ ਨੂੰ ਲੈ ਕੇ ਹੋਈ ਲੜਾਈ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਹੜ੍ਹਾਂ ਦੀ ਰੋਕਥਾਮ ਤੇ ਤਿਆਰੀ ਲਈ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਨਾਲ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।