ਗੁਰੂਹਰਸਹਾਏ, 19 ਜੂਨ (ਕਪਿਲ ਕੰਧਾਰੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੋਗ ਮਾਹਿਰ ਹਰੀਸ਼ ਚੰਦਰ, ਅਸ਼ਵਨੀ ਸੀਕਰੀ, ਸੰਦੀਪ ਮਦਾਨ, ਜੋਨੀ ਆਵਲਾ, ਪ੍ਰੇਮ ਸਚਦੇਵਾ, ਵਿਜੈ ਨਰੂਲਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਸਵੇਰੇ 5 ਵਜੇ ਤੋਂ ਲੈ ਕੇ 7 ਵਜੇ ਤੱਕ ਮਨਾਇਆ ਜਾ ਰਿਹਾ ਹੈ | ਜੋਨੀ ਆਵਲਾ ਨੇ ਦੱਸਿਆ ਕਿ ਇਸ ਮੌਕੇ ਪਹੁੰਚ ਰਹੇ ਵੱਖ-ਵੱਖ ਯੋਗ ਮਾਹਿਰਾਂ ਵਲੋਂ ਪਾਰਕ ਵਿਚ ਹਰ ਰੋਜ਼ ਸੈਰ ਕਰਨ ਆਉਂਦੇ ਸ਼ਹਿਰ ਵਾਸੀਆਂ ਨੂੰ ਵੱਖ-ਵੱਖ ਯੋਗ ਆਸਣ ਕਰਵਾਏ ਜਾਣਗੇ | ਇਸ ਮੌਕੇ ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਯੋਗ ਦਿਵਸ 'ਤੇ ਪਹੁੰਚਣ ਦੀ ਅਪੀਲ ਕੀਤੀ ਹੈ |