06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 20-06-2025
ਅਬੋਹਰ, 19 ਜੂਨ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆ ਸਰਵਰ ਪੁਲਿਸ ਵਲ਼ੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਖੂਈਆ ਸਰਵਰ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਪ੍ਰਗਟ ਸਿੰਘ 'ਤੇ ਪੁਲਿਸ ਪਾਰਟੀ ਵਲ਼ੋਂ ਗਸ਼ਤ ਦੌਰਾਨ ਪਿੰਡ ਦਲਮੀਰ ਖੇੜਾ ਨੇੜਿਓ ਸ਼ੱਕ ਦੇ ਆਧਾਰ 'ਤੇ ਲਈ ਤਲਾਸ਼ੀ ਦੌਰਾਨ ਬੂਟਾ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਪਿੰਡ ਖੂਈ ਖੇੜਾ ਰੁਕਨਪੁਰਾ ਨੂੰ 35 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਪੁਲਿਸ ਵਲ਼ੋਂ ਬੂਟਾ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਇਜ਼ਰਾਈਲ-ਈਰਾਨ ਯੁੱਧ ਨੂੰ ਤੁਰੰਤ ਪ੍ਰਭਾਵ ਨਾਲ ਰੋਕਿਆ ਜਾਵੇ-ਮਦਨ ਨਰੂਲਾ ਅਗਲੀ ਖ਼ਬਰ ਕੱਲ੍ਹ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।