06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਹੈਰੋਇਨ ਪੀਂਦੇ ਵਿਅਕਤੀ ਨੂੰ ਕੀਤਾ ਕਾਬੂ, ਮਾਮਲਾ ਦਰਜ

ਅਜੀਤ ਡੈਸਕ 20-06-2025
ਤਲਵੰਡੀ ਭਾਈ, 19 ਜੂਨ (ਰਵਿੰਦਰ ਸਿੰਘ ਬਜਾਜ)-ਨਸ਼ਿਆਂ ਖ਼ਿਲਾਫ਼ ਸ਼ਿਕੰਜਾ ਕਸਦਿਆਂ ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਬਾਈਪਾਸ ਤਲਵੰਡੀ ਭਾਈ ਪਾਸ ਮੌਜੂਦ ਬੇਆਬਾਦ ਬਿਲਡਿੰਗ ਵਿਚ ਮੁਲਜ਼ਮ ਇੰਦਰਜੀਤ ਸਿੰਘ ਸਿਲਵਰ ਪੰਨੀ ਉੱਪਰ ਹੈਰੋਇਨ ਲਗਾ ਕੇ ਹੇਠਾਂ ਲਾਈਟਰ ਬਾਲ ਕੇ ਹੈਰੋਇਨ ਦੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਜਿਸ ਪਾਸੋਂ ਇਕ ਸਿਲਵਰ ਪੰਨੀ ਜਿਸ 'ਤੇ ਹੈਰੋਇਨ ਲੱਗੀ ਹੋਈ, ਇਕ ਲਾਈਟਰ, ਇਕ ਪਾਈਪ ਪਲਾਸਟਿਕ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮ ਇੰਦਰਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਹੱਸਣ ਭੱਟੀ ਜ਼ਿਲ੍ਹਾ ਫ਼ਰੀਦਕੋਟ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਘਰ ਉਲਾਂਭਾ ਦੇਣ ਜਾਣ 'ਤੇ ਕੀਤੀ ਕੁੱਟਮਾਰ, 4 ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਇਜ਼ਰਾਈਲ-ਈਰਾਨ ਯੁੱਧ ਨੂੰ ਤੁਰੰਤ ਪ੍ਰਭਾਵ ਨਾਲ ਰੋਕਿਆ ਜਾਵੇ-ਮਦਨ ਨਰੂਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।