06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸਿਹਤ ਵਿਭਾਗ ਦੀ ਟੀਮ ਨੇ ਮਲੇਰੀਆ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 20-06-2025
ਮੱਲਾਂਵਾਲਾ, 19 ਜੂਨ (ਗੁਰਦੇਵ ਸਿੰਘ)-ਸਿਹਤ ਸੰਭਾਲ ਕੇਂਦਰ ਕਾਮਲਵਾਲਾ ਵਿਖੇ ਐੱਸ.ਐਮ.ਓ. ਡਾ. ਬਲਕਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਲੇਰੀਆ ਦਿਵਸ ਮਨਾਇਆ ਗਿਆ | ਜਿਸ ਵਿਚ ਆਮ ਲੋਕਾਂ ਨੂੰ ਮਲੇਰੀਆ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਦੱਸਿਆ ਗਿਆ ਕਿ ਮਲੇਰੀਆ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਇਹ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ | ਇਹ ਦਿਨ ਅਤੇ ਰਾਤ ਵੇਲੇ ਕੱਟਦੇ ਹਨ | ਬੁਖ਼ਾਰ ਹੋਣ ਦੀ ਸੂਰਤ ਵਿਚ ਤੁਰੰਤ ਸਰਕਾਰੀ ਅਤੇ ਸਿਹਤ ਕੇਂਦਰ ਵਿਚ ਸੰਪਰਕ ਕੀਤਾ ਜਾਵੇ ਅਤੇ ਬੁਖ਼ਾਰ ਹੋਣ ਦੀ ਸੂਰਤ ਵਿਚ ਤੁਰੰਤ ਸਰਕਾਰੀ ਸਿਹਤ ਕੇਂਦਰ ਵਿਚ ਸੰਪਰਕ ਕੀਤਾ ਜਾਵੇ ਅਤੇ ਲੋੜ ਪੈਣ 'ਤੇ ਤੁਰੰਤ ਖ਼ੂਨ ਦੇ ਟੈੱਸਟ ਕਰਵਾਏ ਜਾਣ | ਇਸ ਤੋਂ ਬਚਾਅ ਲਈ ਕੂਲਰ, ਗਮਲੇ, ਫ਼ਰਿਜ ਟਰੇਆਂ ਵਿਚਲੇ ਪਾਣੀ ਨੂੰ ਹਫ਼ਤੇ ਵਿਚ ਇਕ ਵਾਰ ਖ਼ਾਲੀ ਕੀਤਾ ਜਾਵੇ, ਰਾਤ ਨੂੰ ਸੌਣ ਵੇਲੇ ਮੱਛਰਦਾਨੀ ਦੀ ਵਰਤੋ ਕੀਤੀ ਜਾਵੇ, ਠੰਢ ਕਾਂਬੇ ਨਾਲ ਬੁਖ਼ਾਰ, ਸਿਰਦਰਦ ਹੋਣਾ, ਥਕਾਵਟ ਆਦਿ ਹੋਣ ਦੀ ਸੂਰਤ ਵਿਚ ਤੁਰੰਤ ਨੇੜਲੇ ਸਿਹਤ ਕੇਂਦਰ ਵਿਖੇ ਸੰਪਰਕ ਕੀਤਾ ਜਾਵੇ | ਇਸ ਮੌਕੇ ਸੁਰਜੀਤ ਸਿੰਘ ਭੁੱਲਰ ਐਮ.ਪੀ.ਐੱਚ.ਡਬਲਿਊ. (ਮੇਲ), ਸੀ.ਐੱਚ.ਓ ਨਵਜੀਤ ਕੁਮਾਰ, ਏ.ਐਨ.ਐਮ. ਬਲਜੀਤ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਵਿਰੋਧੀ ਪਾਰਟੀਆਂ ਨੂੰ ਮਾਤ ਦੇ ਕੇ ਹੋਵੇਗੀ ਸੱਤਾ 'ਤੇ ਕਾਬਜ਼- ਬਰਾੜ ਅਗਲੀ ਖ਼ਬਰ ਮਿ੍ਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।