ਗੁਰੂਹਰਸਹਾਏ, 19 ਜੂਨ (ਕਪਿਲ ਕੰਧਾਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਪਿੰਡ ਕੇਸਰ ਸਿੰਘ ਵਾਲਾ ਗੁਰੂਹਰਸਹਾਏ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਧਾਰਮਿਕ ਅਧਿਆਪਕ ਸੁਰਜੀਤ ਸਿੰਘ ਦਿਲਾ ਰਾਮ ਵਲੋਂ ਗੁਰਮਤਿ ਕੈਂਪ ਲਗਾਇਆ ਗਿਆ | ਜਿਸ ਵਿਚ 90 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ | ਇਸ ਕੈਂਪ ਵਿਚ ਬੱਚਿਆ ਨੂੰ ਗੁਰਬਾਣੀ, ਗੁਰੂ ਇਤਿਹਾਸ ਨਾਲ ਜੋੜਿਆ ਗਿਆ | ਇਸ ਮੌਕੇ ਕੈਂਪ ਵਿਚ ਵਿਦਿਆਰਥੀਆਂ ਵਿਚ ਕਵਿਤਾ ਉਚਾਰਨ, ਪੇਂਟਿੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਅਤੇ ਇਨ੍ਹਾਂ ਮੁਕਾਬਲਿਆਂ 'ਚ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਕੈਂਪ 'ਚ ਭਾਗ ਲੈਣ ਆਏ ਸਾਰੇ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਕੈਂਪ 'ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਖੇਤਰ ਸਕੱਤਰ ਹਰਸਤ ਵਿੰਦਰ ਸਿੰਘ, ਨਰਿੰਦਰਪਾਲ ਸਿੰਘ, ਗੁਰਮੀਤ ਸਿੰਘ, ਮਾਸਟਰ ਮਨਜੀਤ ਸਿੰਘ, ਸੰਜੀਵ ਸਿੰਘ, ਜਗਜੀਤ ਸਿੰਘ ਦਿਲਾ ਰਾਮ ਹਾਜ਼ਰ ਸਨ | ਕੈਂਪ ਦੀ ਸਮਾਪਤੀ ਮੌਕੇ ਸਾਬਕਾ ਐਸ.ਡੀ.ਓ ਸੁਰਜੀਤ ਸਿੰਘ, ਪਿੰਡ ਦੇ ਗ੍ਰੰਥੀ ਸਿੰਘ ਚਮਕੌਰ ਸਿੰਘ, ਸਰਪੰਚ ਹਰੀਸ਼ ਸਿੰਘ, ਮੈਂਬਰ ਅਮਰਜੀਤ ਸਿੰਘ, ਮੈਂਬਰ ਸੁਖਦੇਵ ਸਿੰਘ, ਪਿਆਰਾ ਸਿੰਘ, ਡਾ. ਬਲਵੰਤ ਸਿੰਘ, ਡਾ. ਮਲਕੀਤ ਸਿੰਘ, ਬੋਹੜ ਸਿੰਘ, ਰਮਨ ਸਿੰਘ ਅਤੇ ਹੋਰ ਵੀ ਹਾਜ਼ਰ ਸਨ |