07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਜ਼ਮੀਨ ਦੀ ਵੱਟ 'ਤੇ ਮਿੱਟੀ ਲਗਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਜ਼ਖ਼ਮੀ 2 ਵਿਅਕਤੀਆਂ ਵਿਰੁੱਧ ਪਰਚਾ ਦਰਜ

ਅਜੀਤ ਡੈਸਕ 20-06-2025
ਜਲਾਲਾਬਾਦ, 19 ਜੂਨ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਦੀ ਪੁਲਿਸ ਵਲੋਂ ਪਿੰਡ ਪਾਲੀਵਾਲਾ ਵਿਖੇ ਜ਼ਮੀਨ ਦੀ ਵੱਟ ਨੂੰ ਲੈ ਕੇ ਹੋਏ ਝਗੜੇ ਦੇ ਦੌਰਾਨ ਕੁੱਟਮਾਰ ਕਰਨ ਦੇ ਦੋਸ਼ ਵਿਚ 2 ਵਿਅਕਤੀਆਂ ਦੇ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਚਰਨ ਸਿੰਘ ਪੁੱਤਰ ਰਾਮ ਸਿੰਘ ਵਾਸੀ ਪਾਲੀ ਵਾਲਾ ਦੁਆਰਾ ਪੁਲਿਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਗੁਰਮੇਜ ਸਿੰਘ ਵਗ਼ੈਰਾ ਦੇ ਨਾਲ ਉਸ ਦੀ ਮੁਚਾਲਕੇ ਖਾਤੇ ਦੀ ਜ਼ਮੀਨ ਹੈ ਅਤੇ ਉਸ ਨੇ ਜ਼ਮੀਨ ਦੀ ਵੱਟ ਨਾਲ ਮਿੱਟੀ ਲਾਹੁਣ ਦੀ ਬਜਾਏ, ਮਿੱਟੀ ਲਗਾਉਣ ਲਈ ਕਿਹਾ ਤਾਂ ਉਨ੍ਹਾਂ ਨੇ ਇਸ ਗੱਲ ਤੋਂ ਗੁਰਮੇਤ ਸਿੰਘ ਅਤੇ ਹਰਮੇਸ਼ ਸਿੰਘ ਪੁੱਤਰ ਸਤਨਾਮ ਸਿੰਘ ਵਾਸੀਆਨ ਪਿੰਡ ਪਾਲੀਵਾਲਾ ਦੇ ਨਾਲ ਝਗੜਾ ਹੋ ਗਿਆ, ਇਸ ਝਗੜੇ ਦੌਰਾਨ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ ਹਨ | ਜਿਸ ਤੇ ਪੁਲਿਸ ਵੱਲੋਂ ਮੁੱਦਈ ਹਰਚਰਨ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਹਰਮੇਸ਼ ਸਿੰਘ ਅਤੇ ਗੁਰਮੇਜ ਸਿੰਘ ਦੇ ਵਿਰੁੱਧ ਮੁਕੱਦਮਾ ਨੰਬਰ 76 ਮਿਤੀ 18-06-2025 ਨੂੰ ਧਾਰਾ 118(1),3(5) ਬੀ.ਐਨ.ਐਸ. ਤਹਿਤ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਮਾਤਾ ਚਿੰਤਪੁਰਨੀ ਦਰਬਾਰ ਵਿਚ ਚਾਰ ਰੋਜ਼ਾ 22ਵਾਂ ਵਿਸ਼ਾਲ ਲੰਗਰ ਹੋਇਆ ਸਮਾਪਤ ਅਗਲੀ ਖ਼ਬਰ ਮੋਦੀ ਸਰਕਾਰ ਦੇ 11 ਸਾਲਾਂ ਦੇ ਉੱਤਮਤਾ ਪ੍ਰੋਗਰਾਮ ਸੰਬੰਧੀ ਭਾਜਪਾ ਨੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।