07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

8 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

ਅਜੀਤ ਡੈਸਕ 20-06-2025
ਗੁਰੂਹਰਸਹਾਏ, 19 ਜੂਨ (ਹਰਚਰਨ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਦੇ ਏ.ਐੱਸ.ਆਈ. ਮਹੇਸ਼ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਅਗਰਸੇਨ ਚੌਂਕ ਗੁਰੂਹਰਸਹਾਏ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਸ਼ਾਰਾ ਕਰਕੇ ਗੱਡੀ ਰੁਕਵਾ ਕੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਨਰਿੰਦਰ ਸਿੰਘ ਉਰਫ਼ ਰਾਣਾ ਬਾਹਰੋਂ ਹੈਰੋਇਨ ਲਿਆ ਕੇ ਗੁਰੂਹਰਸਹਾਏ ਤੇ ਆਸ-ਪਾਸ ਦੇ ਪਿੰਡਾਂ ਵਿਚ ਵੇਚਣ ਦਾ ਆਦੀ ਹੈ ਤੇ ਇਹ ਅਕਸਰ ਹੀ ਦਾਣਾ ਮੰਡੀ ਗੁਰੂਹਰਸਹਾਏ ਹੈਰੋਇਨ ਸੇਲ ਕਰਦਾ ਆ ਰਿਹਾ ਹੈ ਤੇ ਅੱਜ ਵੀ ਇਹ ਦਾਣਾ ਮੰਡੀ ਗੁਰੂਹਰਸਹਾਏ ਦੇ ਸ਼ੈੱਡ ਹੇਠਾਂ ਖੜ੍ਹਾ ਹੈਰੋਇਨ ਸੇਲ ਕਰਨ ਲਈ ਆਪਣੇ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ, ਅਗਰ ਇਸ 'ਤੇ ਹੁਣੇ ਰੇਡ ਕੀਤਾ ਜਾਵੇ ਤਾਂ ਇਹ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ | ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਨਰਿੰਦਰ ਸਿੰਘ ਉਰਫ਼ ਰਾਣਾ ਪੁੱਤਰ ਦੇਸ ਸਿੰਘ ਵਾਸੀ ਮੱਤੜ ਹਿਠਾੜ (ਪਠਾਣਾ ਵਾਲੇ ਝੁੱਗੇ) ਥਾਣਾ ਲੱਖੋਂ ਕੇ ਬਹਿਰਾਮ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ ਤਲਾਸ਼ੀ ਦੌਰਾਨ 8 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਮੰਡੀ ਅਰਨੀਵਾਲਾ ਅੰਦਰ ਨਸ਼ੇ ਦੇ ਖ਼ਾਤਮੇ ਲਈ ਪ੍ਰੋਜੈਕਟ ਆਸ ਦੀ ਸਾਂਝੇ ਤੌਰ 'ਤੇ ਸ਼ੁਰੂ... ਅਗਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਅੱਜ ਮਨਾਇਆ ਜਾਵੇਗਾ ਯੋਗ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।