07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਮੰਡੀ ਅਰਨੀਵਾਲਾ ਅੰਦਰ ਨਸ਼ੇ ਦੇ ਖ਼ਾਤਮੇ ਲਈ ਪ੍ਰੋਜੈਕਟ ਆਸ ਦੀ ਸਾਂਝੇ ਤੌਰ 'ਤੇ ਸ਼ੁਰੂਆਤ

ਮੰਡੀ ਅਰਨੀਵਾਲਾ ਅੰਦਰ ਸਿਵਲ 'ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਪ੍ਰੋਜੈਕਟ ਆਸ ਦੀ ਸ਼ੁਰੂਆਤ ਕਰਨ ਮੌਕੇ ਨਸ਼ਿਆਂ ਖ਼ਿਲਾਫ਼ ਸਹੁੰ ਚੁਕਵਾਉਂਦੇ ਹੋਏ | (ਸੱਜੇ) ਇਸ ਮੌਕੇ ਹਾਜ਼ਰ ਇਲਾਕਾ ਵਾਸੀ | ਤਸਵੀਰਾਂ-ਨਿਸ਼ਾਨ ਸਿੰਘ ਮੋਹਲ਼ਾ <br/> 20-06-2025
ਮੰਡੀ ਅਰਨੀਵਾਲਾ, 19 ਜੂਨ (ਨਿਸ਼ਾਨ ਸਿੰਘ ਮੋਹਲ਼ਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫ਼ਾਜ਼ਿਲਕਾ ਵਿਚ ਅੱਜ ਪ੍ਰੋਜੈਕਟ ਆਸ ਦੀ ਸ਼ੁਰੂਆਤ ਨਸ਼ੇ ਦੀ ਦਲਦਲ ਵਿਚ ਗ੍ਰਸਤ ਹੋ ਚੁੱਕੇ ਨੌਜਵਾਨਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਦੇ ਮਕਸਦ ਨਾਲ ਫ਼ਾਜ਼ਿਲਕਾ ਦੇ ਕਸਬਾ ਅਰਨੀਵਾਲਾ ਗੁਰਦੁਆਰਾ ਡੇਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਅਰਨੀਵਾਲਾ ਤੋਂ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ, ਐੱਸ.ਪੀ.ਡੀ ਮੁਖ਼ਤਿਆਰ ਰਾਏ ਵਲੋਂ ਕੀਤੀ ਗਈ | ਇਸ ਮੌਕੇ ਡਾ.ਐਰਿਕ ਸਹਾਇਕ ਸਿਵਲ ਸਰਜਨ ਫ਼ਾਜ਼ਿਲਕਾ, ਡੀ.ਐੱਸ.ਪੀ ਜਲਾਲਾਬਾਦ ਜਤਿੰਦਰ ਪਾਲ ਸਿੰਘ, ਐੱਸ.ਐੱਚ.ਓ ਅੰਗਰੇਜ਼ ਕੁਮਾਰ,ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਪ੍ਰੇਮ ਸਿੰਘ, ਸੇਵਾਦਾਰ ਬਾਬਾ ਸੋਹਣ ਸਿੰਘ ਅਤੇ ਹੋਰ ਵੀ ਹਾਜ਼ਰ ਸਨ | ਇਸ ਮੌਕੇ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਬੋਲਦਿਆਂ ਕਿਹਾ ਕਿ ਆਸ ਦਾ ਮਤਲਬ ਹੀ ਨਵੀਂ ਉਮੀਦ ਹੁੰਦਾ ਹੈ | ਸਿਵਲ ਪ੍ਰਸ਼ਾਸਨ ਵਲੋਂ ਪੁਲਿਸ ਅਤੇ ਸਮਾਜ ਦੇ ਨਾਲ ਮਿਲ ਕੇ ਪੰਜਾਬ ਨੂੰ ਨਵੇਂ ਰਾਹ ਤੇ ਲਿਜਾਉਣ ਲਈ ਇਹ ਆਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਨਸ਼ੇ ਦਾ ਜੋ ਕੋਹੜ ਪੰਜਾਬ ਸਿਰ ਲੱਗਾ ਹੈ, ਇਹ ਬਹੁਤ ਜ਼ਿਆਦਾ ਤੇ ਵੱਡਾ ਹੋ ਗਿਆ ਹੈ | ਇਸ ਨੂੰ ਸਮਾਜ ਦੀ ਹਿੱਸੇਦਾਰੀ ਤੋਂ ਬਿਨਾਂ ਨਹੀਂ ਰੋਕਿਆ ਜਾ ਸਕਦਾ | ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਖ਼ੁਦ ਉਨ੍ਹਾਂ ਨੌਜਵਾਨਾਂ ਅਤੇ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ | ਜੋ ਨਸ਼ੇ ਦੀ ਲਪੇਟ ਵਿਚ ਆ ਕੇ ਆਪਣੀ ਜ਼ਿੰਦਗੀ ਨੂੰ ਗ਼ਲਤ ਦਿਸ਼ਾ ਵੱਲ ਲਿਜਾ ਰਹੇ ਹਨ | ਉਨ੍ਹਾਂ ਕਿਹਾ ਕਿ ਆਸ ਪ੍ਰੋਜੈਕਟ ਵਿਚ ਨਸ਼ੇ ਨੂੰ ਘਰਾਂ ਅਤੇ ਸਮਾਜ ਚੋਂ ਕੱਢਣ ਲਈ ਸਾਰਿਆਂ ਦਾ ਸਹਿਯੋਗ ਲਿਆ ਜਾਵੇਗਾ | ਜਿਸ ਵਿਚ ਨਸ਼ੇ ਸਬੰਧੀ ਕੋਈ ਵੀ ਸੂਚਨਾ ਹੋਵੇਗੀ ਉਸ ਨੂੰ ਗੁਪਤ ਰੱਖੇ ਜਾਵੇਗਾ ਅਤੇ ਨਸ਼ਈ ਵਿਅਕਤੀਆਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਚਾਣ ਵੀ ਦੱਸੀ ਨਹੀਂ ਜਾਵੇਗੀ | ਉਨ੍ਹਾਂ ਕਿਹਾ ਕਿ ਅੱਜ ਨਸ਼ਈਆਂ ਨੂੰ ਪਿਆਰ ਨਾਲ ਦੇਖਣ ਦੀ ਲੋੜ ਹੈ ਨਾ ਕਿ ਉਨ੍ਹਾਂ ਨੂੰ ਨਫ਼ਰਤ ਕਰਨ ਦੀ ਲੋੜ ਹੈ | ਆਸ ਪ੍ਰੋਜੈਕਟ ਤਹਿਤ ਉਨ੍ਹਾਂ ਵਿਅਕਤੀਆਂ ਲਈ ਇੱਕ ਦਿਸ਼ਾ ਦਿਖਾਈ ਜਾਵੇਗੀ ਜੋ ਸਾਡੇ ਸਮਾਜ ਦਾ ਹੀ ਹਿੱਸਾ ਹਨ ਪਰ ਉਹ ਕਿਸੇ ਨਾ ਕਿਸੇ ਕਾਰਨ ਭੜਕ ਕੇ ਗ਼ਲਤ ਦਿਸ਼ਾ ਵੱਲ ਜਾ ਚੁੱਕੇ ਹਨ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਜ਼ਿੰਦਗੀ ਜ਼ੀਰੋ ਹੋ ਚੁੱਕੀ ਹੈ | ਉਨ੍ਹਾਂ ਦੀ ਜ਼ਿੰਦਗੀ ਨੂੰ ਫਿਰ ਟੋਪ ਤੇ ਲਿਆਉਣ ਲਈ ਇਸ ਪ੍ਰੋਜੈਕਟ ਤਹਿਤ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਨਸ਼ਾ ਛੱਡਣਾ ਅÏਖਾ ਨਹੀਂ ਹੈ | ਸਿਰਫ਼ ਪ੍ਰਣ ਕਰਨ ਦੀ ਲੋੜ ਹੈ | ਇਸ ਪ੍ਰੋਜੈਕਟ ਤਹਿਤ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲ਼ੋਂ ਹੇਠਲੇ ਪੱਧਰ ਤੱਕ ਪਹੁੰਚ ਕੀਤੀ ਜਾਵੇਗੀ | ਜ਼ਿਲ੍ਹਾ ਪੁਲਿਸ ਮੁਖੀ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ ਅਗਰ ਪਿੰਡਾਂ ਦੀਆਂ ਪੰਚਾਇਤਾਂ ਉਨ੍ਹਾਂ ਲਈ ਗਵਾਹੀ ਦਿੰਦੀ ਹੈ ਕਿ ਉਹ ਅੱਗੇ ਤੋਂ ਅਜਿਹਾ ਨਹੀਂ ਕਰੇਗਾ ਤਾਂ ਉਸ ਦੇ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ ਅਤੇ ਨਸ਼ਾ ਪੀੜਤਾਂ ਦੇ ਨਾਲ ਵੀ ਹਮਦਰਦੀ ਵਾਲਾ ਵਤੀਰਾ ਰੱਖ ਕੇ ਉਨ੍ਹਾਂ ਦਾ ਮੁਫ਼ਤ ਵਿਚ ਇਲਾਜ ਕੀਤਾ ਜਾਵੇਗਾ | ਇਸ ਪ੍ਰੋਜੈਕਟ ਤਹਿਤ 45 ਦੇ ਕਰੀਬ ਨੌਜਵਾਨਾਂ ਨੇ ਆਪਣਾ ਨਾਮ ਜ਼ਿਲ੍ਹਾ ਪ੍ਰਸ਼ਾਸਨ ਕੋਲ ਨਸ਼ਾ ਛਡਾਉਣ ਲਈ ਦਰਜ ਕਰਵਾਇਆ ਹੈ | ਡਾਕਟਰ ਐਰਿਕ ਸਹਾਇਕ ਸਿਵਲ ਸਰਜਨ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨਾਂ ਵਿਚ ਭੁਲੇਖੇ ਹਨ ਕਿ ਨਸ਼ਾ ਛੱਡਣ ਵਾਲੇ ਵਿਅਕਤੀਆਂ ਨਾਲ ਕੁੱਟਮਾਰ ਕੀਤੀ ਜਾਂਦੀ ਹੈ | ਜਦਕਿ ਅਜਿਹਾ ਕੁੱਝ ਵੀ ਨਹੀਂ ਕੀਤਾ ਜਾਂਦਾ |
ਪਿਛਲੀ ਖ਼ਬਰ ਚੰਡੀਗੜ੍ਹ ਤੋਂ ਪਿੰਡ ਆਏ ਨੌਜਵਾਨ ਨੂੰ ਸ਼ਰੇਆਮ ਬਾਜ਼ਾਰ 'ਚ ਕੁੱਟਿਆ ਅਗਲੀ ਖ਼ਬਰ 8 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।