ਫ਼ਾਜ਼ਿਲਕਾ, 19 ਜੂਨ (ਦਵਿੰਦਰ ਪਾਲ ਸਿੰਘ)-ਕੌਮਾਂਤਰੀ ਯੋਗਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਵਿਚ 21 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਯੋਗਾ ਸਮਾਗਮ ਹੋਣਗੇ | ਇਸ ਸਬੰਧੀ ਫ਼ਾਜ਼ਿਲਕਾ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਐੱਸ.ਡੀ.ਐੱਮ ਵੀਰਪਾਲ ਕੌਰ ਨੇ ਲਿਆ | ਉਨ੍ਹਾਂ ਨੇ ਕਿਹਾ ਕਿ ਇੱਥੇ ਹੋਣ ਵਾਲੇ ਸਮਾਗਮ ਵਿਚ ਫ਼ਾਜ਼ਿਲਕਾ ਸ਼ਹਿਰ ਅਤੇ ਇਸ ਦੇ ਆਸ ਪਾਸ ਦੇ ਲੋਕ ਭਾਗ ਲੈਣਗੇ ਉਨ੍ਹਾਂ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣ | ਇਸ ਮੌਕੇ ਜ਼ਿਲ੍ਹਾ ਯੋਗਾ ਕੋਆਰਡੀਨੇਟਰ ਰਾਧੇ ਸ਼ਾਮ ਨੇ ਦੱਸਿਆ ਕਿ ਫ਼ਾਜ਼ਿਲਕਾ ਤੋਂ ਇਲਾਵਾ ਪਟੇਲ ਪਾਰਕ ਅਬੋਹਰ, ਪਾਵਰਹਾਉਸ ਪਾਰਕ ਅਰਨੀਵਾਲਾ ਸ਼ੇਖ ਸੁਭਾਨ, ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ ਅਤੇ ਡੇਰਾ ਬਾਬਾ ਭੂੰਮਣ ਸ਼ਾਹ ਖੂਈਆ ਸਰਵਰ ਵਿਖੇ ਵੀ ਯੋਗਾ ਦਿਵਸ ਸਬੰਧੀ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਸਮਾਗਮਾਂ ਵਿਚ ਵੱਧ ਚੜ੍ਹ ਕੇ ਭਾਗ ਲਿਆ ਜਾਵੇ |