ਅਬੋਹਰ, 19 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਦਾ ਡੀ.ਐੱਲ.ਐੱਡ. ਸਾਲ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ 'ਚ ਕਾਲਜ ਦੀ ਵਿਦਿਆਰਥਣ ਪੂਜਾ, ਆਂਚਲ, ਅਨੀਸ਼ਾ ਨੇ 86.1ਫ਼ੀਸਦੀ ਅੰਕ ਪ੍ਰਾਪਤ ਕਰ ਪਹਿਲਾ, ਰਾਜਨਪ੍ਰੀਤ ਕੌਰ ਨੇ 85.2 ਫ਼ੀਸਦੀ ਅੰਕ ਪ੍ਰਾਪਤ ਕਰ ਦੂਜਾ, ਮਿਤਾਲੀ ਨੇ 84.9 ਫ਼ੀਸਦੀ ਅੰਕ ਪ੍ਰਾਪਤ ਕਰ ਕਾਲਜ 'ਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਕਾਲਜ ਦਾ ਨਤੀਜਾ ਸ਼ਾਨਦਾਰ ਰਹਿਣ 'ਤੇ ਕਾਲਜ ਪਿ੍ੰਸੀਪਲ ਵਿਜੈ ਗਰੋਵਰ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਹੈ |