ਜਲਾਲਾਬਾਦ, 19 ਜੂਨ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਦੀ ਪੁਲਿਸ ਵਲੋਂ ਪਿੰਡ ਮਹਾਲਮ ਵਿਖੇ ਰੇਡ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਵਾਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਪਿੰਡ ਮਹਾਲਮ ਵਿਖੇ ਪੁੱਜੇ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ, ਜਿਸ ਤੇ ਪੁਲਿਸ ਪਾਰਟੀ ਨੇ ਬਿੰਦਰ ਸਿੰਘ ਘਰ ਵਿਚ ਰੇਡ ਕੀਤੀ ਗਈ ਤਾਂ ਉਸ ਦੇ ਘਰ ਵਿਚੋਂ 200 ਲੀਟਰ ਲਾਹਣ ਬਰਾਮਦ ਕੀਤੀ ਗਈ, ਜਦਕਿ ਬਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਚੱਕ ਬਲੋਚਾ (ਮਹਾਲਮ) ਮੌਕੇ ਤੋਂ ਫ਼ਰਾਰ ਹੋ ਗਿਆ | ਜਿਸ ਤੇ ਪੁਲਿਸ ਵੱਲੋਂ ਥਾਣਾ ਵੈਰੋਕੇ ਵਿਖੇ ਮੁਕੱਦਮਾ ਨੰਬਰ 75 ਮਿਤੀ 18-06-2025 ਨੂੰ ਧਾਰਾ 61/1/14 ਆਬਕਾਰੀ ਐਕਟ ਤਹਿਤ ਦਰਜ ਕੀਤਾ ਗਿਆ ਹੈ |