11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ 'ਚ 5 ਨਾਮਜ਼ਦ

ਅਜੀਤ ਡੈਸਕ 20-06-2025
ਜਲਾਲਾਬਾਦ, 19 ਜੂਨ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ ਕੁੱਟਮਾਰ ਕਰਨ ਦੇ ਦੋਸ਼ ਵਿਚ 5 ਲੋਕਾਂ ਦੇ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਮੰਨੇਵਾਲਾ ਦੁਆਰਾ ਪੁਲਿਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਮਿਤੀ 24-05-205 ਨੂੰ ਦੇਰ ਰਾਤ ਕਰੀਬ 9 ਵਜੇ ਜਸਵੰਤ ਸਿੰਘ ਵਗ਼ੈਰਾ ਨੇ ਉਸ ਦੀ ਕੁੱਟਮਾਰ ਕੀਤੀ ਗਈ ਸੀ | ਜਿਸ ਦੀ ਐਕਸਰੇ ਰਿਪੋਰਟ ਆਉਣ ਉਪਰੰਤ ਥਾਣਾ ਸਿਟੀ ਜਲਾਲਾਬਾਦ ਵਿਖੇ ਮੁੱਦਈ ਮਨਜੀਤ ਕੌਰ ਦੇ ਬਿਆਨਾਂ ਦੇ ਆਧਾਰ ਤੇ ਜਸਵੰਤ ਸਿੰਘ, ਸੁਰਜੀਤ ਸਿੰਘ ਪੁੱਤਰ ਜੰਗੀਰ ਕੌਰ, ਚੰਦ ਦੀਪ ਪੁੱਤਰ ਜਸਵੰਤ ਸਿੰਘ, ਗੁਰਜੰਟ ਸਿੰਘ ਪੁੱਤਰ ਜੰਗੀਰ ਸਿੰਘ ਅਤੇ ਸੋਨੂੰ ਪੁੱਤਰ ਗੁਰਨਾਮ ਸਿੰਘ ਵਾਸੀਆਨ ਮੰਨੇਵਾਲਾ ਦੇ ਵਿਰੁੱਧ ਮੁਕੱਦਮਾ ਨੰਬਰ 79 ਮਿਤੀ 18-06-2025 ਨੂੰ ਧਾਰਾ 127(2), 117 (2), 115 (2), 351, 191 (3), 190 ਬੀ. ਐੱਨ. ਐੱਸ. ਤਹਿਤ ਦਰਜ ਕਰਕੇ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਛਾਉਣੀ 'ਚ 21 ਨੂੰ ਮਨਾਇਆ ਜਾਵੇਗਾ ਯੋਗ ਦਿਵਸ : ਡਿਪਟੀ ਕਮਿਸ਼ਨਰ ਅਗਲੀ ਖ਼ਬਰ 200 ਲੀਟਰ ਲਾਹਣ ਬਰਾਮਦ, ਇੱਕ ਵਿਅਕਤੀ ਵਿਰੁੱਧ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।