ਫ਼ਿਰੋਜ਼ਪੁਰ, 19 ਜੂਨ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ 2025 (ਸ਼ਨੀਵਾਰ) ਨੂੰ ਸੀ. ਐਮ. ਦੀ ਯੋਗਸ਼ਾਲਾ ਤਹਿਤ 11ਵਾਂ ਕੌਮਾਂਤਰੀ ਯੋਗਾ ਦਿਵਸ ਕੰਟੋਨਮੈਂਟ ਸਟੇਡੀਅਮ ਫ਼ਿਰੋਜ਼ਪੁਰ ਛਾਉਣੀ ਵਿਖੇ ਸਵੇਰੇ 06:00 ਵਜੇ ਤੋਂ ਸਵੇਰੇ 07:00 ਵਜੇ ਤੱਕ ਜ਼ਿਲ੍ਹਾ ਪੱਧਰ' ਤੇ ਮਨਾਇਆ ਜਾਵੇਗਾ | ਜਿਸ ਦਾ ਥੀਮ 'ਯੋਗ ਫ਼ਾਰ ਵਨ ਅਰਥ, ਵਨ ਹੈਲਥ' ਹੋਵੇਗਾ | ਇਸੇ ਤਰ੍ਹਾਂ ਹੀ ਤਹਿਸੀਲ ਅਤੇ ਬਲਾਕ ਪੱਧਰ 'ਤੇ ਵੀ ਯੋਗਾ ਦਿਵਸ ਮਨਾਇਆ ਜਾਵੇਗਾ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਯੋਗ ਦੇ ਫ਼ਾਇਦਿਆਂ ਬਾਰੇ ਜਾਣੂ ਕਰਵਾਇਆ ਜਾ ਸਕੇ |