31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਭਾਕਿਯੂ ਲੱਖੋਵਾਲ ਨੇ ਮਹੀਨੇਵਾਰ ਮੀਟਿੰਗ ਕਰ ਕੇ ਕੀਤੀਆਂ ਵਿਚਾਰਾਂ

ਅਜੀਤ ਡੈਸਕ 21-06-2025
ਜ਼ੀਰਾ, 20 ਜੂਨ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜ਼ੀਰਾ ਵਿਖੇ ਕੋਈ ਜਿਸ ਵਿਚ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਮੈਂਬਰ ਸ਼ਾਮਿਲ ਹੋਏ | ਇਸ ਦੌਰਾਨ ਕਿਸਾਨ ਆਗੂਆਂ ਨੇ ਕਿਸਾਨਾਂ ਦੀਆਂ ਮੱਛੀ ਮੋਟਰਾਂ ਦੀਆਂ ਤਾਰਾਂ ਅਤੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਚੋਰੀ ਹੋਣ 'ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਅਜਿਹਾ ਹੋਣ ਨਾਲ ਪੀੜਿਤ ਕਿਸਾਨਾਂ ਨੂੰ ਜਿੱਥੇ ਚੋਰਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਲਈ ਬਿਜਲੀ ਦਫ਼ਤਰਾਂ ਅਤੇ ਪੁਲਿਸ ਥਾਣਿਆਂ ਵਿਚ ਲੰਬੀ ਪ੍ਰਕਿਰਿਆ ਅਤੇ ਖੱਜਲ ਖਵਾਰੀ ਵਿਚੋਂ ਲੰਘਣਾ ਪੈਂਦਾ ਹੈ ਉੱਥੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਵੀ ਸੁੱਕਣ ਦਾ ਡਰ ਬਣਿਆ ਰਹਿੰਦਾ ਹੈ ਜਿਸ ਕਰਕੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਣ ਦੇ ਨਾਲ ਨਾਲ ਉਨ੍ਹਾਂ ਨੂੰ ਮਾਨਸਿਕ ਪਰੇਸ਼ਾਨੀ ਵਿਚੋਂ ਵੀ ਲੰਘਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਇਹਨਾਂ ਚੋਰਾਂ ਪਾਸੋਂ ਜਿਹੜੇ ਕਬਾੜੀਏ ਚੋਰੀ ਕੀਤਾ ਗਿਆ ਇਹ ਸਮਾਨ ਖ਼ਰੀਦਦੇ ਹਨ ਜੇਕਰ ਭਵਿੱਖ ਵਿਚ ਕੋਈ ਅਜਿਹਾ ਕਬਾੜੀਆ ਫੜਿਆ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਉਨ੍ਹਾਂ ਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰਵਾਏਗੀ | ਇਸ ਤੋਂ ਇਲਾਵਾ ਮਾਰਕੀਟ ਵਿਚ ਨਕਲੀ ਦੁੱਧ ਅਤੇ ਇਸ ਤੋਂ ਤਿਆਰ ਕੀਤੇ ਜਾਂਦੇ ਸਮਾਨ ਦਾ ਗੰਭੀਰ ਨੋਟਿਸ ਲੈਂਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਅਜਿਹਾ ਹੋਣ ਨਾਲ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਦੇਖਭਾਲ ਕਰਕੇ ਦੁੱਧ ਪੈਦਾ ਕਰਨ ਵਿਚ ਕਿਸਾਨਾਂ ਨੂੰ ਕਾਫ਼ੀ ਖਰਚਾ ਅਤੇ ਸਖ਼ਤ ਮਿਹਨਤ ਕਰਨੀ ਪੈਂਦੀ ਹੈ ਪਰ ਕੁੱਝ ਮੁਨਾਫ਼ਾਖ਼ੋਰ ਲੋਕ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਨਕਲੀ ਦੁੱਧ ਪੈਦਾ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ | ਉਨ੍ਹਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਅਜਿਹੇ ਲੋਕਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਮੀਟਿੰਗ ਵਿਚ ਹਰਦਿਆਲ ਸਿੰਘ ਅਲੀਪੁਰ ਮੀਤ ਪ੍ਰਧਾਨ ਪੰਜਾਬ, ਕਿਰਨਪਾਲ ਸਿੰਘ ਸੋਢੀਵਾਲਾ ਮੀਤ ਪ੍ਰਧਾਨ ਪੰਜਾਬ, ਚਮਕੌਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਸਲਵਿੰਦਰ ਸਿੰਘ, ਸੁਖਪਾਲ ਸਿੰਘ, ਬਲਵਿੰਦਰ ਸਿੰਘ ਜ਼ੀਰਾ ਪੈੱ੍ਰਸ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ, ਪਲਵਿੰਦਰ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਬਲਵਿੰਦਰ ਸਿੰਘ ਮਰਖਾਈ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਡਾਕਟਰ ਸਰਵਨ ਸਿੰਘ ਅਲੀਪੁਰ ਬਲਾਕ ਪ੍ਰਧਾਨ ਮੱਲਾਂਵਾਲਾ, ਸਲਵਿੰਦਰ ਸਿੰਘ ਭਾਗੋਕੇ ਮੀਤ ਪ੍ਰਧਾਨ ਬਲਾਕ ਮੱਲਾਂਵਾਲਾ, ਗੁਰਪ੍ਰਤਾਪ ਸਿੰਘ ਅਲੀਪੁਰ ਜਨਰਲ ਸਕੱਤਰ ਬਲਾਕ ਮੱਲਾਂਵਾਲਾ, ਗੁਰਤੇਜ ਸਿੰਘ, ਜਗਤਾਰ ਸਿੰਘ, ਸੁਰਜੀਤ ਸਿੰਘ ਚੋਹਲਾ, ਕਰਮਜੀਤ ਸਿੰਘ ਚੋਹਲਾ ਅਤੇ ਗੁਰਭੇਜ ਸਿੰਘ ਚੋਹਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਯੋਗ ਰਾਹੀਂ ਸਰੀਰਕ ਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ-ਕੁਲਦੀਪ ਭੁੱਲਰ ਅਗਲੀ ਖ਼ਬਰ ਘੁਬਾਇਆ ਵਲ਼ੋਂ ਐਫ.ਸੀ.ਆਈ. ਪੰਜਾਬ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।