ਫ਼ਿਰੋਜ਼ਪੁਰ, 20 ਜੂਨ (ਸੁਖਵਿੰਦਰ ਸਿੰਘ)-ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਦੇ ਲਈ ਜ਼ਿਲ੍ਹਾ ਪੁਲਿਸ ਦੀ ਨਿਗਰਾਨੀ ਹੇਠ ਪੁਲਿਸ ਵਲੋਂ ਲਗਾਤਾਰ ਕਾਰਵਾਈਆਂ ਕਰਕੇ ਸਫਲਤਾ ਹਾਸਲ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਜਤਿੰਦਰ ਸਿੰਘ ਨੇ ਦੱਸਿਆ ਹੈ ਕਿ ਸਮੇਤ ਪੁਲਿਸ ਪਾਰਟੀ ਦੌਰਾਨ ਏ ਗਸ਼ਤ ਦੋਸ਼ੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਤਲਾਸ਼ੀ ਦੌਰਾਨ 5.14 ਗਰਾਮ ਹੈਰੋਇਨ ਬਰਾਮਦ ਹੋਈ | ਐੱਸ.ਐੱਚ.ਓ ਜਤਿੰਦਰ ਸਿੰਘ ਨੇ ਕਾਬੂ ਕੀਤੇ ਪ੍ਰਗਟ ਉਰਫ਼ ਘੁੱਦਰ ਪੁੱਤਰ ਨੀਰਜ ਪੁੱਤਰ ਚਰਨ ਦਾਸ ਵਾਸੀ ਜਨਤਾ ਪ੍ਰੀਤ ਨਗਰ ਫ਼ਿਰੋਜ਼ਪੁਰ ਸ਼ਹਿਰ ਤੋਂ 5.14 ਗਰਾਮ ਹੈਰੋਇਨ ਬਰਾਮਦ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ 21 ਐਨ.ਡੀ. ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ |