01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਰਬੱਤ ਦਾ ਭਲਾ ਟਰੱਸਟ ਵਲੋਂ 81 ਲੋੜਵੰਦ ਪਰਿਵਾਰਾਂ ਨੂੰ ਦਿੱਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

ਅਜੀਤ ਡੈਸਕ 21-06-2025
ਮੱਖੂ, 20 ਜੂਨ (ਵਰਿੰਦਰ ਮਨਚੰਦਾ)-ਪੂਰੀ ਦੁਨੀਆ ਵਿਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵਲੋਂ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਅਤੇ ਪੰਜਾਬ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਵਿਚ ਮੱਖੂ ਵਿਖੇ ਕਰਵਾਏ ਗਏ ਇਕ ਸਾਦੇ ਸਮਾਗਮ ਦੌਰਾਨ ਮੱਖੂ ਇਲਾਕੇ ਨਾਲ ਸਬੰਧਿਤ 81 ਜ਼ਰੂਰਤਮੰਦ, ਵਿਧਵਾਵਾਂ ਅਤੇ ਅੰਗਹੀਣ ਅਤੇ ਲੋੜਵੰਦ ਪਰਿਵਾਰਾਂ ਨੂੰ 62 ਹਜ਼ਾਰ ਪੰਜ ਸੋ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕ ਗੁਰਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਵਿਖੇ ਕਰਵਾਏ ਇਕ ਸਾਦੇ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵਲੋਂ ਵੰਡੇ ਗਏ | ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਅਤੇ ਮੈਂਬਰ ਮਹਾਵੀਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ. ਓਬਰਾਏ ਵਲੋਂ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ 182 ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਇਕ ਲੱਖ 40 ਹਜ਼ਾਰ ਰਾਸ਼ੀ ਦੇ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਵੰਡੇ ਜਾਂਦੇ ਹਨ ਅਤੇ ਜ਼ਿਲ੍ਹੇ ਅੰਦਰ ਅਨੇਕਾਂ ਹੀ ਲੋਕ ਭਲਾਈ ਦੇ ਕਾਰਜ ਚੱਲ ਰਹੇ ਹਨ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਤਹਿਸੀਲ ਰੋਡ ਮੱਖੂ ਵਿਖੇ ਟਰੱਸਟ ਵਲੋਂ ਚੱਲ ਰਹੀ ਸੰਨੀ ਓਬਰਾਏ ਲੈਬਾਰਟਰੀ ਅਤੇ ਡਾਇਗਨੋਸਟਿਕ ਦਾ ਮੱਖੂ ਅਤੇ ਨਾਲ ਲੱਗਦੇ ਇਲਾਕਾ ਨਿਵਾਸੀਆਂ ਨੂੰ ਬਹੁਤ ਵੱਡਾ ਫ਼ਾਇਦਾ ਹੋਇਆ ਹੈ | ਹੁਣ ਤੱਕ ਹਜ਼ਾਰਾਂ ਮਰੀਜ਼ ਆਪਣੇ ਰੁਟੀਨ ਦੇ ਟੈੱਸਟ ਕਰਵਾ ਚੁੱਕੇ ਹਨ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਬਹੁਤ ਹੀ ਘੱਟ ਰੇਟਾਂ 'ਤੇ ਚੱਲ ਰਹੀ ਲੈਬ ਤੋਂ ਆਪਣੇ ਰੁਟੀਨ ਦੇ ਟੈੱਸਟ ਕਰਵਾ ਕੇ ਇਸ ਦਾ ਲਾਹਾ ਲੈਣ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਮਹਾਂਵੀਰ ਸਿੰਘ ਕਿਰਨ ਪੇਂਟਰ ਅਤੇ ਕੰਪਿਊਟਰ ਟੀਚਰ ਮਨਪ੍ਰੀਤ ਸਿੰਘ, ਅਰਜਨ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਹੋਰ ਪਤਵੰਤੇ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਵੱਖ-ਵੱਖ ਥਾਵਾਂ 'ਤੇ ਡੇਂਗੂ ਲਾਰਵੇ ਦੀ ਕੀਤੀ ਭਾਲ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ 'ਚ ਲਗਾਤਾਰ 'ਟਿਕਟ ਚੈਕਿੰਗ ਮੁਹਿੰਮ' ਜਾਰੀ 1048 ਯਾਤਰੀਆਂ ਤੋਂ 7 ਲੱਖ ਰੁਪਏ ਦਾ ਮਾਲੀਆ ਕੀਤਾ ਵਸੂਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।