01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਵੱਖ-ਵੱਖ ਥਾਵਾਂ 'ਤੇ ਡੇਂਗੂ ਲਾਰਵੇ ਦੀ ਕੀਤੀ ਭਾਲ

ਅਜੀਤ ਡੈਸਕ 21-06-2025
ਫ਼ਿਰੋਜ਼ਪੁਰ, 20 ਜੂਨ (ਕੁਲਬੀਰ ਸਿੰਘ ਸੋਢੀ)-ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਐਪੀਡਮੋਲਜਿਸਟ ਡਾ. ਸ਼ਮਿੰਦਰਪਾਲ ਕੌਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਵਲੋਂ ਵੱਖ ਵੱਖ ਥਾਵਾਂ 'ਤੇ ਡੇਂਗੂ ਲਾਰਵੇ ਦੀ ਭਾਲ ਕੀਤੀ ਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ | ਸਿਹਤ ਵਿਭਾਗ ਦੀ ਇਕ ਟੀਮ ਦੀ ਅਗਵਾਈ ਕਰ ਰਹੇ ਸਿਹਤ ਕਰਮਚਾਰੀ ਸ਼ੇਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਫ਼ਿਰੋਜਪੁਰ ਸ਼ਹਿਰ ਦੀਆ ਵੱਖ-ਵੱਖ ਨਰਸਰੀਆਂ, ਉਸਾਰੀ ਅਧੀਨ ਇਮਾਰਤਾਂ ਤੇ ਰੇਲਵੇ ਸਟੇਸ਼ਨ 'ਤੇ ਡਰਾਈ ਡੇਅ ਮਨਾਉਂਦੇ ਹੋਏ ਡੇਂਗੂ ਲਾਰਵੇ ਦੀ ਭਾਲ ਕੀਤੀ ਗਈ | ਇਸ ਦੌਰਾਨ ਹਾਜ਼ਰ ਸਿਹਤ ਕਰਮਚਾਰੀ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਅੰਦਰ ਨਰਸਰੀਆਂ ਨੂੰ ਚਲਾ ਰਹੀਆਂ ਮਹਿਲਾਵਾਂ ਰੇਖਾ, ਕਮਲ, ਸੰਤੋਸ਼, ਹੇਮਾ ਅਤੇ ਆਕਾਸ਼ ਨਾਮਕ ਵਿਅਕਤੀਆਂ ਦੀਆਂ ਨਰਸਰੀਆਂ 'ਤੇ ਪਹੁੰਚ ਕੇ ਡੇਂਗੂ ਲਾਰਵੇ ਬਾਰੇ ਜਾਣਕਾਰੀ ਦਿੱਤੀ ਗਈ | ਕਰਮਚਾਰੀ ਗੁਰਦੇਵ ਸਿੰਘ ਨੇ ਦੱਸਿਆ ਕਿ ਡੇਂਗੂ ਬਹੁਤ ਹੀ ਭਿਆਨਕ ਬਿਮਾਰੀ ਹੈ, ਜੋ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਇਹ ਮੱਛਰ ਆਮ ਤੌਰ 'ਤੇ ਸਾਫ਼ ਤੇ ਖੜ੍ਹੇ ਪਾਣੀ ਵਿਚ ਪੈਂਦਾ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਇਸ ਵਿਚ ਤੇਜ਼ ਬੁਖ਼ਾਰ ਚੜ੍ਹਨਾ, ਤੇਜ਼ ਸਿਰ ਦਰਦ, ਮੂੰਹ ਤੇ ਮਸੂੜਿ੍ਹਆਂ ਰਾਹੀਂ ਖ਼ੂਨ ਆਉਣਾ ਸ਼ੁਰੂ ਹੋ ਜਾਂਦਾ ਹੈ ਅਤੇ ਕਈ ਵਾਰ ਮਰੀਜ਼ ਦੇ ਸੈੱਲ ਬਹੁਤ ਜ਼ਿਆਦਾ ਘੱਟ ਜਾਂਦੇ ਹਨ ਤੇ ਕਈ ਵਾਰ ਮਰੀਜ਼ ਦੀ ਮੌਤ ਵੀ ਹੋ ਜਾਂਦੀ ਹੈ | ਇਸ ਲਈ ਸਾਨੂੰ ਡੇਂਗੂ ਬੁਖ਼ਾਰ ਤੋਂ ਬਚਣ ਲਈ ਡੇਂਗੂ ਲਾਰਵੇ ਦੀ ਪੈਦਾਵਾਰ ਨੂੰ ਰੋਕਣਾ ਚਾਹੀਦਾ ਹੈ | ਇਸ ਮੌਕੇ ਦੀਪਇੰਦਰ ਸਿੰਘ ਦਵਿੰਦਰ ਸਿੰਘ ਅਭਿਸ਼ੇਕ ਕੁਮਾਰ ਆਦਿ ਮੌਜੂਦ ਸੀ | ਇਸੇ ਤਰ੍ਹਾਂ ਸਿਹਤ ਵਿਭਾਗ ਦੀ ਦੂਸਰੀ ਟੀਮ ਦੇ ਮੈਂਬਰ ਸਹਾਇਕ ਮਲੇਰੀਆ ਅਧਿਕਾਰੀ ਹਰਜੀਤ ਸਿੰਘ ਕੰਗ ਨੇ ਦੱਸਿਆ ਗਿਆ ਕਿ ਛੋਟੀਆਂ ਛੋਟੀਆਂ ਸਾਵਧਾਨੀਆਂ ਵਰਤਕੇ ਅਸੀਂ ਡੇਂਗੂ ਨੂੰ ਫੈਲਣ ਤੋਂ ਰੋਕ ਸਕਦੇ ਹਾਂ | ਉਨ੍ਹਾਂ ਕਿਹਾ ਕਿ ਕਿਤੇ ਵੀ ਸਾਫ਼ ਪਾਣੀ ਖੜ੍ਹਾ ਨਾ ਰਹਿਣ ਦਿੱਤਾ ਜਾਵੇ, ਕਿਉਂਕਿ ਡੇਂਗੂ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ | ਹਰਜੀਤ ਸਿੰਘ ਨੇ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਹਰ ਸ਼ੁੱਕਰਵਾਰ ਆਪਣੇ ਘਰਾਂ ਦੀ ਸਾਫ਼ ਸਫ਼ਾਈ ਜਿਵੇਂ ਕੇ ਫ਼ਰਿਜ ਦੇ ਪਿਛਲੇ ਹਿੱਸੇ 'ਚ ਲੱਗੀ ਪਾਣੀ ਵਾਲੀ ਟਰੇਅ ਨੂੰ ਰਗੜ ਕੇ ਸਾਫ਼ ਕੀਤਾ ਜਾਵੇ, ਘਰਾਂ ਵਿਚ ਹਵਾਦਾਰ ਕੂਲਰਾਂ ਨੂੰ ਹਫ਼ਤੇ ਵਿਚ ਇਕ ਵਾਰ ਜ਼ਰੂਰ ਸਾਫ਼ ਕੀਤਾ ਜਾਵੇ, ਬੁਖ਼ਾਰ ਹੋਣ 'ਤੇ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਤੋਂ ਖ਼ੂਨ ਦੀ ਜਾਂਚ ਕਰਵਾਈ ਜਾਵੇ, ਜੋ ਕਿ ਬਿਲਕੁਲ ਮੁਫ਼ਤ ਕੀਤੀ ਜਾਂਦੀ ਹੈ | ਇਸ ਮੌਕੇ ਪੁਨੀਤ ਮਹਿਤਾ, ਰਮਨ ਕੁਮਾਰ, ਰਵਿੰਦਰ ਕੁਮਾਰ, ਰਾਕੇਸ਼ ਕੰਬੋਜ, ਸ਼ੇਰ ਸਿੰਘ, ਰਾਕੇਸ਼ ਕੁਮਾਰ ਅਤੇ ਪ੍ਰੋਗਰਾਮ ਅਫ਼ਸਰ ਡਾ. ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਮੁੱਦਕੀ ਵਿਖੇ ਪਾਣੀ ਸਪਲਾਈ ਲਾਈਨ ਵਿਛਾਉਣ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ 81 ਲੋੜਵੰਦ ਪਰਿਵਾਰਾਂ ਨੂੰ ਦਿੱਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।