01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਫ਼ਾਜ਼ਿਲਕਾ 'ਚ ਲੱਗਣਗੀਆਂ 1.25 ਕਰੋੜ ਦੀਆਂ ਸਟਰੀਟ ਲਾਈਟਾਂ, ਵਿਧਾਇਕ ਸਵਨਾ ਨੇ ਕੀਤਾ ਐਲਾਨ

ਅਜੀਤ ਡੈਸਕ 21-06-2025
ਫ਼ਾਜ਼ਿਲਕਾ, 20 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਵਨਾ ਮਾਰਕੀਟ ਕਮੇਟੀ ਦਫ਼ਤਰ ਪਹੁੰਚੇ | ਉੱਥੇ ਉਨ੍ਹਾਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ | ਵਿਧਾਇਕ ਸਵਨਾ ਨੇ ਕਿਹਾ ਕਿ ਸ਼ਹਿਰ ਵਿਚ ਸੜਕਾਂ, ਗਲੀਆਂ ਅਤੇ ਨਾਲੀਆਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਆਉਣ ਵਾਲੇ ਕੁੱਝ ਦਿਨਾਂ ਵਿਚ ਸ਼ਹਿਰ ਵਿਚ 1.25 ਕਰੋੜ ਰੁਪਏ ਦੀਆਂ ਸਟਰੀਟ ਲਾਈਟਾਂ ਵੀ ਲਗਾਈਆਂ ਜਾਣਗੀਆਂ | ਵਿਧਾਇਕ ਸਵਨਾ ਨੇ ਦੱਸਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਹ ਕਮੇਟੀ ਦਫ਼ਤਰ ਪਹੁੰਚੇ | ਉਨ੍ਹਾਂ ਨੇ ਅਧਿਕਾਰੀਆਂ ਨੂੰ ਫ਼ੋਨ ਕਰਕੇ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ | ਉਨ੍ਹਾਂ ਕਿਹਾ ਕਿ ਪਿੰਡਾਂ 'ਚ ਗੰਦੇ ਪਾਣੀ ਦੀ ਨਿਕਾਸੀ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ, ਖੇਡ ਮੈਦਾਨ ਬਣਾ ਕੇ ਦਿੱਤੇ ਜਾ ਰਹੇ ਹਨ, ਸੀਵਰੇਜ ਦੀ ਸਫ਼ਾਈ ਚੱਲ ਰਹੀ ਹੈ ਅਤੇ ਨਵਾਂ ਸੀਵਰੇਜ ਪਾਉਣ ਦਾ ਕੰਮ ਵੀ ਚੱਲ ਰਿਹਾ ਹੈ | ਵਿਧਾਇਕ ਸਵਨਾ ਨੇ ਕਿਹਾ ਕਿ ਸੜਕਾਂ ਬਣ ਰਹੀਆਂ ਹਨ | ਹੁਣ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਦੀਆਂ ਹਰ ਗਲੀ ਵਿਚ ਰਾਤ ਸਮੇਂ ਰੌਸ਼ਨੀ ਹੋਵੇਗੀ ਅਤੇ ਚੋਰੀ-ਚਕਾਰੀ ਵਾਂਗੂ ਘਟਨਾਵਾਂ 'ਤੇ ਨਕੇਲ ਪਏਗੀ |
ਪਿਛਲੀ ਖ਼ਬਰ ਘਰ ਵਿਚੋਂ 10 ਲੱਖ ਰੁਪਏ ਦਾ ਸਾਮਾਨ ਚੋਰੀ ਕਰਨ ਵਾਲਾ ਵਿਅਕਤੀ ਕਾਬੂ ਅਗਲੀ ਖ਼ਬਰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ ਵਿਖੇ ਕਰਵਾਇਆ ਜਾਵੇਗਾ ਯੋਗਾ ਦਿਵਸ ਸਮਾਗਮ-ਐੱਸ.ਡੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।