ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵਲ਼ੋਂ ਵੱਡੀ ਮਾਤਰਾ ਵਿਚ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਆਦਿਲ ਪੁੱਤਰ ਰਿੰਕੂ ਲੂਥਰਾ ਵਾਸੀ ਸਥਾਨਕ ਨਾਨਕ ਨਗਰੀ, ਸੁਰਜੀਤ ਕੁਮਾਰ ਜਿਆਣੀ ਪੁੱਤਰ ਪੂਰਨ ਰਾਮ ਅਤੇ ਪਵਨ ਕੁਮਾਰ ਉਰਫ਼ ਪੋਡੀ ਪੁੱਤਰ ਪੱਪੂ ਰਾਮ ਦੋਵੇਂ ਵਾਸੀ ਪਿੰਡ ਰਾਮਸਰਾ ਜੋ ਕਿ ਹੈਰੋਇਨ ਵੇਚਣ ਦੇ ਆਦੀ ਹਨ ਅਤੇ ਅੱਜ ਵੀ ਤਾਕ ਵਿਚ ਹਨ | ਇਸ ਗੁਪਤ ਸੂਚਨਾ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕਰ ਉਕਤ ਤਿੰਨਾਂ ਜਣਿਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |