ਫ਼ਾਜ਼ਿਲਕਾ, 20 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਲਾਧੂਕਾ ਮੌਜੂਦ ਸੀ ਤਾਂ ਬਲਵਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਪੱਕਾ ਚਿਸ਼ਤੀ ਨੂੰ ਸ਼ੱਕ ਦੀ ਬਿਨਾ 'ਤੇ ਰੋਕ ਕੇ ਤਲਾਸ਼ੀ ਕਰਨ 'ਤੇ ਉਸ ਕੋਲੋਂ ਇੱਕ ਲਾਈਟਰ, ਇੱਕ ਪੰਨੀ ਅਤੇ ਇੱਕ 10 ਰੁਪਏ ਦਾ ਨੋਟ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |